ETV Bharat / state

ਐੱਸਬੀਆਈ ਦੇ ਸੇਵਾ ਕੇਂਦਰ ਤੋਂ ਡੇਢ ਲੱਖ ਦੀ ਲੁੱਟ, ਗੰਨ ਪੁਆਇੰਟ 'ਤੇ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਗੁਰਦਾਸਪੁਰ ਵਿੱਚ ਐੱਸਬੀਆਈ ਦੇ ਸੇਵਾ ਕੇਂਦਰ ਨੂੰ ਗੰਨ ਪੁਆਇੰਟ 'ਤੇ ਨਕਾਬਪੋਸ਼ਾਂ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ। ਲੁਟੇਰੇ ਸੇਵਾ ਕੇਂਦਰ ਤੋਂ ਡੇਢ ਲੱਖ ਰੁਪਏ ਦੀ ਨਕਦੀ ਦਿਨ-ਦਿਹਾੜੇ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Robbery of one and a half lakh rupees at gun point from SBI service center in Gurdaspur
ਐੱਸਬੀਆਈ ਦੇ ਸੇਵਾ ਕੇਂਦਰ ਤੋਂ ਡੇਢ ਲੱਖ ਦੀ ਲੁੱਟ, ਗੰਨ ਪੁਆਇੰਟ 'ਤੇ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
author img

By ETV Bharat Punjabi Team

Published : Aug 25, 2023, 1:05 PM IST

ਗੰਨ ਪੁਆਇੰਟ 'ਤੇ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਦੇਰ ਸ਼ਾਮ ਐੱਸਬੀਆਈ ਦੇ ਸੇਵਾ ਕੇਂਦਰ ਤੋਂ ਪਿਸਤੌਲ ਦੀ ਨੋਕ ਉੱਤੇ ਤਿੰਨ ਨਕਾਬਪੋਸ਼ ਲੁਟੇਰਿਆਂ ਵੱਲੋਂ ਡੇਢ ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਗੰਨ ਪੁਆਇੰਟ ਉੱਤੇ ਲੱਖਾਂ ਦੀ ਨਕਦੀ ਲੁੱਟੀ: ਜਾਣਕਾਰੀ ਅਨੁਸਾਰ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਜੋ ਗਹੋਤ ਭੱਟੀਆਂ ਸਟੇਟ ਬੈਂਕ ਦੇ ਨੇੜੇ ਪੈਸੇ ਦੇ ਲੈਣ-ਦੇਣ ਦੇ ਸੇਵਾ ਕੇਂਦਰ ਵਿੱਚ ਕੰਮ ਕਰਦਾ ਹੈ। ਉਹ ਆਪਣੇ ਪੁੱਤਰਾਂ ਸਮੇਤ ਸੇਵਾ ਕੇਂਦਰ ਵਿੱਚ ਹਾਜ਼ਰ ਸੀ ਤਾਂ ਦੀ ਸ਼ਾਮ ਦੇ ਸਮੇਂ 3 ਨੌਜਵਾਨ ਮੂੰਹ ਢੱਕ ਕੇ ਉਹਨਾਂ ਦੀ ਦੁਕਾਨ ਅੰਦਰ ਦਾਖਲ ਹੋਏ। ਅੰਦਰ ਵੜਦਿਆਂ ਹੀ ਗੰਨ ਪੁਆਇੰਟ ਉੱਤੇ ਰਜੇਸ਼ ਕੁਮਾਰ ਅਤੇ ਉਸ ਦੇ ਪੁੱਤਰਾਂ ਨੂੰ ਡਰਾਇਆ ਅਤੇ ਪਿਸਤੌਲ ਦੇ ਮੁੱਠੇ ਨਾਲ ਹਮਲਾ ਕਰਕੇ ਉਹਨਾਂ ਕੋਲੋਂ ਨਗਦੀ ਦੀ ਮੰਗ ਕੀਤੀ। ਪਲਕ ਝਪਕਦੇ ਹੀ ਉਹ ਦੁਕਾਨ ਵਿੱਚ ਪਈ ਡੇਢ ਲੱਖ ਦੀ ਨਗਦੀ ਲੈਕੇ ਮੌਕੇ ਤੋਂ ਨਹਿਰ ਵੱਲ ਫਰਾਰ ਹੋ ਗਏ। ਪੀੜਤ ਪਿਓ-ਪੁੱਤ ਨੇ ਦੱਸਿਆ ਕਿ ਇਸ ਸਬੰਧੀ ਉਹਨਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਲੁਟੇਰਿਆਂ ਦੀ ਭਾਲ ਵਿੱਚ ਪੁਲਿਸ ਲੱਗੀ: ਪੁਲਿਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮੌਕੇ ਉੱਤੇ ਪੁਲਿਸ ਪਾਰਟੀ ਨਾਲ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਬਰੀਕੀ ਨਾਲ ਲੁਟੇਰਿਆਂ ਦੀ ਪਛਾਣ ਕਰਨ ਅਤੇ ਇਸ ਘਟਨਾ ਲਈ ਲੋੜੀਂਦੇ ਤੱਥ ਵੀ ਦੁਕਾਨਦਾਰ ਅਤੇ ਲਾਗਲੇ ਲੋਕਾਂ ਕੋਲੋਂ ਪ੍ਰਾਪਤ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੌਕੇ ਉੱਤੇ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਹਥਿਆਰਾਂ ਨਾਲ ਲੈਸ ਲੁਟੇਰਿਆਂ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਭਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਇੱਕ ਲੱਖ ਤੋ ਉੱਪਰ ਰਕਮ ਦੀ ਲੁੱਟ ਹੋਈ ਹੈ । ਡੀਐੱਸਪੀ ਨੇ ਅੱਗੇ ਕਿਹਾ ਕਿ ਜਲਦ ਮਾਮਲਾ ਦਰਜ ਕਰਕੇ ਇਹਨਾਂ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.