ETV Bharat / state

ਮੱਥਾ ਟੇਕਣ ਗਈ ਬਜ਼ੁਰਗ ਨਾਲ ਵਾਪਰੀ ਇਹ ਘਟਨਾ, ਦੇਖੋ ਸੀਸੀਟੀਵੀ

author img

By

Published : Aug 23, 2021, 6:50 AM IST

ਚੋਰਾਂ ਵੱਲੋਂ ਮੰਦਰ ਮੱਥਾ ਟੇਕਣ ਗਈ ਇੱਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।

ਮੱਥਾ ਟੇਕਣ ਗਈ ਬਜ਼ੁਰਗ ਨਾਲ ਵਾਪਰੀ ਇਹ ਘਟਨਾ
ਮੱਥਾ ਟੇਕਣ ਗਈ ਬਜ਼ੁਰਗ ਨਾਲ ਵਾਪਰੀ ਇਹ ਘਟਨਾ

ਗੁਰਦਾਸਪੁਰ: ਬਟਾਲਾ ਵਿੱਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਚੋਰ ਤੜਕਸਾਰ ਮੰਦਿਰ ਵਿੱਚ ਜਾ ਰਹੇ ਲੋਕਾਂ ਨੂੰ ਵੀ ਆਪਣਾ ਨਿਸ਼ਾਨਾ ਬਣਾ ਰਹੇ ਹਨ। ਬੀਤੇ ਦਿਨੀਂ ਚੋਰਾਂ ਵੱਲੋਂ ਮੰਦਰ ਮੱਥਾ ਟੇਕਣ ਗਈ ਇੱਕ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਪੀੜਤ ਬਜ਼ੁਰਗ ਔਰਤ ਨੇ ਆਪਣੇ ਨਾਲ ਵਾਪਰੀ ਸਾਰੀ ਘਟਨਾ ਰੋ-ਰੋ ਕੇ ਬਿਆਨ ਕੀਤੀ ਅਤੇ ਕਿਹਾ ਕਿ 2 ਦਿਨ ਬੀਤਣ ਤੋਂ ਬਾਅਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜੋ: ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਤਾੜਨਾ, ਨਾ ਦੇਣ ਗਲਤ ਬਿਆਨ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਜ਼ੁਰਗ ਔਰਤ ਕ੍ਰਿਸ਼ਨਾ ਰਾਣੀ ਅਤੇ ਉਸਦੇ ਪਤੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਹ ਸਵੇਰ ਸਾਰ ਬਟਾਲਾ ਵਿਚ ਸਥਿਤ ਸ਼ਨੀ ਦੇ ਮੰਦਰ ਵਿੱਚ ਮੱਥਾ ਟੇਕਣ ਗਈ ਸੀ ਜਦੋਂ ਮੱਥਾ ਟੇਕ ਕੇ ਵਾਪਿਸ ਆ ਰਹੀ ਸੀ ਤਾਂ ਪਿੱਛੇ ਤੋਂ ਮੋਟਰਸਾਈਕਲ ਤੇ ਆਏ ਇੱਕ ਨੌਜਵਾਨਾਂ ਨੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ ਅਤੇ ਉਸ ਨੂੰ ਧੱਕਾ ਦੇ ਕੇ ਜ਼ਮੀਨ ਤੇ ਸੁੱਟ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਮੱਥਾ ਟੇਕਣ ਗਈ ਬਜ਼ੁਰਗ ਨਾਲ ਵਾਪਰੀ ਇਹ ਘਟਨਾ

ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਨਾਲ ਹੀ ਇਕ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਅੱਜ ਦੋ ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਇਸ ਲਈ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਝਪਟਮਾਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਮੰਦਿਰਾਂ ਅੱਗੇ ਵੀ ਸੁਰੱਖਿਆ ਵਧਾਈ ਜਾਵੇ ਤਾਂ ਜੋ ਫਿਰ ਜਿਹੀ ਕੋਈ ਘਟਨਾ ਨਾ ਵਾਪਰੇ।

ਇਹ ਵੀ ਪੜੋ: ਪੰਜਸ਼ੀਰ ਘਾਟੀ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਤਾਲਿਬਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.