ਗੁਰਦਾਸਪੁਰ: ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲਵਾਉਣ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸਿੱਖ ਆਗੂਆਂ ਵੱਲੋਂ ਡੇਰਾ ਬਾਬਾ ਨਾਨਕ ਕੋਰੀਡੋਰ ਵਿਖੇ ਅਰਦਾਸ ਕੀਤੀ ਗਈ।
ਉਥੇ ਹੀ ਵੱਖ ਵੱਖ ਵਰਗਾਂ ਨਾਲ ਜੁੜੇ ਨਾਨਕ ਨਾਮ ਲੇਵਾ ਸੰਗਤ ਦੇ ਲੋਕਾਂ ਨੂੰ ਨਾਲ ਲੈ ਕੇ "ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸੰਘਰਸ਼ ਕਮੇਟੀ " ਦਾ ਗਠਨ ਕੀਤਾ ਗਿਆ |
ਉਥੇ ਹੀ ਲਾਂਘਾ ਜਲਦ ਖੋਲਿਆ ਜਾਵੇ, ਇਸ ਦੀ ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਆਗੂਆਂ ਨੇ ਇਕਮਤ ਹੁੰਦਿਆਂ ਕਿਹਾ ਕਿ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੀ ਪਹਿਲ ਕਦਮੀ ਕਰਦਿਆਂ ਹੋਇਆ 5 ਅਗਸਤ 2021 ਨੂੰ ਇੱਕ ਪੱਤਰ ਰਾਹੀਂ ਭਾਰਤ ਤੋਂ ਯਾਤਰੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਲਈ ਸੱਦਾ ਦਿੱਤਾ ਗਿਆ ਸੀ।
ਪਰ ਭਾਰਤ ਸਰਕਾਰ ਵੱਲੋਂ ਅੱਜ ਤੱਕ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਨਹੀਂ ਖੋਲ੍ਹਿਆ ਗਿਆ। ਉਥੇ ਹੀ ਸਿੱਖ ਆਗੂਆਂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲਵਾਉਣ ਨੂੰ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸੰਘਰਸ਼ ਕਮੇਟੀ ਵਿਧਾਨਕ ਦਾਇਰੇ ਵਿੱਚ ਰਹਿੰਦਿਆਂ ਹੋਇਆਂ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਨੂੰ ਖੋਲ੍ਹਣ ਲਈ ਅਪੀਲ ਕਰੇਗੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਪਾਕਿਸਤਾਨ ਅਤੇ ਭਾਰਤ ਸਰਕਾਰ ਵਿੱਚ ਪੁੱਲ ਦਾ ਕੰਮ ਕਰੇਗੀ।
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਵਿੱਚ ਮਦਦ ਕਰੇਗੀ, ਤਾਂ ਜੋ ਸਿੱਖਾਂ ਨੂੰ ਆਪਣੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜੋ ਨਵੰਬਰ ਮਹੀਨੇ ਦੀ 19 ਤਰੀਕ ਨੂੰ ਸਾਰੇ ਸੰਸਾਰ ਭਰ ਵਿੱਚ ਮਨਾਇਆ ਜਾ ਰਿਹਾ ਹੈ।
ਸਿੱਖ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਸ਼ਾਮਿਲ ਹੋ ਸਕਣ। ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸੰਘਰਸ਼ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ, ਕਿ 19 ਨਵੰਬਰ 2021 ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਲਈ ਪਾਸਪੋਰਟ ਦੀ ਵੀ ਸ਼ਰਤ ਖ਼ਤਮ ਕੀਤੀ ਜਾਵੇ।
ਇਹ ਵੀ ਪੜ੍ਹੋ:ਅਡੀਸ਼ਨਲ AG ਦੇ ਅਸਤੀਫ਼ੇ 'ਤੇ ਮਨੀਸ਼ ਤਿਵਾੜੀ ਦੀ ਸਰਕਾਰ ਨੂੰ ਸਲਾਹ, ਕਿਹਾ...