ਗੁਰਦਾਸਪੁਰ: ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ।ਬਟਾਲਾ ਵਿਚ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਸ਼ਹਿਰ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ।ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਲੋਂ ਦਾ ਕਹਿਣਾ ਹੈ ਕਿ ਬਟਾਲਾ ਦੇ ਬਾਜ਼ਾਰਾਂ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ ਤਾਂ ਕਿ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾਵੇ।ਇਸ ਤੋਂ ਇਲਾਵਾ ਕਾਹਲੋਂ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੇ ਵੱਲੋਂ ਕੀਤੀ ਗਈ ਹੜਤਾਲ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਜਲਦ ਤੋਂ ਜਲਦ ਇਸ ਮਾਮਲੇ ਦਾ ਕੋਈ ਨਾ ਕੋਈ ਹੱਲ ਕੱਢੇ ਗਈ।
ਇਸ ਮੌਕੇ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਨੇ ਕਿਹਾ ਹੈ ਕਿ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਸਕਰਨ ਸਿੰਘ ਦੀ ਅਗਵਾਈ ਵਿਚ ਬਟਾਲਾ ਸ਼ਹਿਰ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ ਤਾਂ ਕਿ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਵਿਚ ਹਰ ਸਮੇਂ ਤਿਆਰ ਹਾਂ।
ਇਹ ਵੀ ਪੜੋ:ਲੌਕਡਾਊਨ ਦੌਰਾਨ ਰੂਪਨਗਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ