ਗੁਰਦਾਸਪੁਰ :ਬਟਾਲਾ ਦੇ ਸੂਬਾ ਪੱਧਰੀ ਸਾਰਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।14 ਤੋਂ 25 ਮਾਰਚ ਤੱਕ ਲੱਗਣ ਵਾਲੇ ਇਸ ਮੇਲੇ 'ਚ ਪੂਰੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਸੱਭਿਆਚਾਰ ਦੀ ਝਲਕ ਵੇਖਣ ਨੂੰ ਮਿਲੇਗੀ । ਇਸ ਮੇਲੇ ਦੇ ਪ੍ਰਬੰਧ ਲਈ ਪੂਰਾ ਜਿਲਾ ਪ੍ਰਸ਼ਾਸ਼ਨ ਤਿਆਰੀਆਂ 'ਚ ਜੁਟਿਆ ਹੈ।
ਮੇਲੇ ਦੇ ਖ਼ਾਸ ਇੰਤਜ਼ਾਮ
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਮੇਲੇ 'ਚ ਪੂਰੇ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਸ਼ਿਲਪਕਾਰ ਸਟਾਲ ਲਾਉਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਵੀ ਵੱਖ ਵੱਖ ਸਟਾਲ ਹੋਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦੀ ਹਰ ਸ਼ਾਮ ਨੂੰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ੇਸ ਫ਼ੂਡ ਕੋਰਟ ਤਿਆਰ ਕੀਤਾ ਜਾ ਰਿਹਾ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਮੇਲੇ ਚਰੋਜ਼ਾਨਾ 10 ਤੋਂ 15 ਹਜ਼ਾਰ ਦੀ ਗਿਣਤੀ ਚ ਲੋਕ ਸ਼ਾਮਲ ਹੋਣਗੇ।
ਸੁਰੱਖਿਆ ਲਈ ਸੀਸੀਟੀਵੀ ਕੈਮਰੇ
ਦੂਜੇ ਪਾਸੇ, ਪੁਲਿਸ ਸੁਰੱਖਿਆ ਦੇ ਪ੍ਰਬੰਧਾਂ ਨੂੰ ਯਕੀਨੀ ਬਣਾ ਰਹੀ ਹੈ। ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸੁਰੱਖਿਆ ਪੱਖ ਤੋਂ ਖ਼ਾਸ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਕਰੀਬ 200 ਮੁਲਾਜ਼ਮ ਤਾਇਨਾਤ ਰਹਿਣਗੇ। ਪੂਰੇ ਮੇਲੇ ਵਾਲੀ ਥਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।