ਗੁਰਦਾਸਪੁਰ: ਕਰੋਨਾ ਵਾਇਰਸ ਦੇ ਚਲਦਿਆਂ ਪਿਛਲੇ 9 ਮਹੀਨਿਆਂ ਤੋਂ ਸਰਕਾਰੀ ਅਤੇ ਨਿਜੀ ਸਕੂਲ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਬੰਦ ਕੀਤੇ ਹੋਏ ਸਨ ਅਤੇ ਸਕੂਲ ਵਿੱਚ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ। ਪਿਛਲੇ ਦਿਨੀ ਸਿੱਖਿਆ ਮੰਤਰੀ ਪੰਜਾਬ ਵੱਲੋਂ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਗੁਰਦਾਸਪੁਰ ਵਿੱਚ ਵੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸਕੂਲ ਖੋਲ੍ਹ ਦਿੱਤਾ ਹੈ ਜਿਨ੍ਹਾਂ ਵਿੱਚ 5ਵੀਂ ਤੋਂ 12ਵੀਂ ਜਮਾਤ ਦੇ ਬੱਚੇ ਪੜ੍ਹਾਈ ਕਰਨਗੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਨੇ ਦਸਿਆ ਕਿ ਸਕੂਲਾਂ ਦੇ ਵਿੱਚ ਕੋਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਕਾਂ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ।