ਗੁਰਦਾਸਪੁਰ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਾਪਰੀਆਂ ਡਰਾਉਣ ਦੀਆਂ ਘਟਨਾਵਾਂ ਅਤੇ ਅੰਮ੍ਰਿਤਸਰ ਵਿੱਚ ਟਿਫਨ ਬੰਬ ਅਤੇ ਆਰਡੀ ਐਕਸ ਮਿਲਣ ਤੋਂ ਬਾਅਦ ਪੂਰੇ ਪੰਜਾਬ ਦੇ ਵਿੱਚ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਵੱਲੋਂ ਹਾਈ ਅਲਰਟ ਕੀਤਾ ਹੋਇਆ ਹੈ।
ਪਰ ਜੇਕਰ ਸਰਹੱਦੀ ਖੇਤਰ ਜ਼ਿਲ੍ਹਾ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਇੰਤਜ਼ਾਮ ਨਾਂ ਮਾਤਰ ਹੀ ਹਨ। ਗੁਰਦਾਸਪੁਰ ਜੰਮੂ-ਅੰਮ੍ਰਿਤਸਰ ਮਾਰਗ ਉਪਰ ਵੀ ਸੁਰੱਖਿਆ ਦੇ ਇੰਤਜ਼ਾਮ ਨਹੀਂ ਹਨ।
ਇਸ ਤੋਂ ਇਲਾਵਾਂ ਗੁਰਦਾਸਪੁਰ ਦੇ ਨਿਰੰਕਾਰੀ ਭਵਨ ਦੇ ਬਾਹਰ ਵੀ ਸੁਰੱਖਿਆ ਦੇ ਇੰਤਜ਼ਾਮ ਦਿਖਾਈ ਨਹੀਂ ਦੇ ਰਹੇ ਹਨ। ਕਿਉਂਕਿ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ ਵਿੱਚ ਹੋਏ ਗਰਨੇਡ ਹਮਲੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਸੁਰੱਖਿਆ ਵੀ ਵਧਾਈ ਗਈ ਸੀ। ਪਰ ਇਥੇ ਵੀ ਸੁਰੱਖਿਆ ਕੀਤੇ ਵੀ ਨਜ਼ਰ ਨਹੀਂ ਆ ਰਹੀ ਹੈ।
ਇਹ ਵੀ ਪੜ੍ਹੋ:- ਅੱਤਵਾਦੀ ਗਤੀਵਿਧੀ ਨੂੰ ਪੰਜਾਬ ਪੁਲਿਸ ਨੇ ਕੀਤਾ ਨਾਕਾਮ:ਡੀਜੀਪੀ