ਗੁਰਦਾਸਪੁਰ: 2022 ਦੀਆਂ ਚੋਣਾਂ ਨੂੰ ਲੈ ਕੇ ਹਰ ਇੱਕ ਰਾਜਨੀਤਕ ਪਾਰਟੀ ਵੱਲੋਂ ਲੋਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰਾਂ ਤੋਂ ਅੱਕੇ ਹੋਏ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਗੁਰਦਾਸਪੁਰ ਵਿੱਚ ਵੀ ਵੱਡੀ ਗਿਣਤੀ ਵਿਚ ਮਹਿਲਾਵਾਂ ਦੂਸਰੀਆਂ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਈਆਂ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਇਨ੍ਹਾਂ ਮਹਿਲਾਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋ ਲੋਕਾਂ ਨੂੰ ਸੁੱਖ ਸਹੂਲਤਾਂ ਦਿੱਤੀਆਂ ਸਨ, ਉਹ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। ਜਿਸ ਕਰਕੇ ਕਾਂਗਰਸ ਅਤੇ BJP ਤੋਂ ਲੋਕ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਵੀ ਵੱਡੀ ਗਿਣਤੀ ਵਿਚ ਮਹਿਲਾਵਾਂ BJP ਅਤੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਈਆਂ ਹਨ। ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕਰਨਗੀਆਂ ਅਤੇ ਨਾਲ ਹੀ ਪ੍ਰਧਾਨ ਬੱਬੇਹਾਲੀ ਨੇ ਵਿਸਵਾਸ਼ ਦਵਾਇਆ ਕਿ ਜੋ ਮਹਿਲਾਵਾਂ ਅਕਾਲੀ ਦਲ ਵਿੱਚ ਸ਼ਾਮਲ ਹੋਈਆਂ ਹਨ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਈਆਂ ਮਹਿਲਾਵਾਂ ਨੇ ਕਿਹਾ ਕਿ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖ ਕੇ ਅੱਜ ਉਨ੍ਹਾਂ ਨੇ ਦੂਸਰੀਆਂ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਦੇ ਨਾਲ ਬਹੁਤ ਵਾਅਦੇ ਕੀਤੇ ਸਨ। ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਰਕੇ ਅੱਜ ਹਰੇਕ ਵਰਗ ਸਰਕਾਰ ਦੇ ਖਿਲਾਫ਼ ਹੈ ਤੇ ਉਹਨਾਂ ਨੂੰ ਇਹ ਵਿਸ਼ਵਾਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਮਹਿਲਾਵਾਂ ਦੇ ਹਿਤਾਂ ਬਾਰੇ ਸੋਚਦੀ ਹੈ।
ਇਹ ਵੀ ਪੜੋ: ਸੁਣੋ ! 2022 ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਲੀਡਰਾਂ ਦੇ ਵੱਡੇ-ਵੱਡੇ ਦਾਅਵੇ