ETV Bharat / state

ਜ਼ਮੀਨੀ ਵਿਵਾਦ ਨੂੰ ਲੈਕੇ ਸੂਬੇ ਦੇ ਇਸ ਪਿੰਡ 'ਚ ਚੱਲੀਆਂ ਗੋਲੀਆਂ

author img

By

Published : Jun 12, 2022, 2:13 PM IST

ਗੁਰਦਾਸਪੁਰ ਦੇ ਪਿੰਡ ਹੇਮਰਾਜਪੁਰ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਮੀਨੀ ਵਿਵਾਦ ਨੂੰ ਲੈਕੇ ਗੁਰਦਾਸਪੁਰ ਦੇ ਇਸ ਪਿੰਡ 'ਚ ਚੱਲੀਆਂ ਗੋਲੀਆਂ

ਗੁਰਦਾਸਪੁਰ: ਇਥੋਂ ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈਕੇ 10 ਦੇ ਕਰੀਬ ਵਿਅਕਤੀਆਂ ਨੇ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਉਸ ਨਾਲ ਗਾਲੀ ਗਲੋਚ ਵੀ ਕੀਤਾ। ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ 5 ਖੋਲ੍ਹ ਬਰਾਮਦ ਕੀਤੇ ਹਨ ਅਤੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਦਵਿੰਦਰ ਸਿੰਘ ਨਾਮ ਦੇ ਵਿਅਕਤੀ ਤੋਂ 29 ਕਨਾਲਾ ਜ਼ਮੀਨ 47 ਲੱਖ ਰੁਪਏ ਦੀ ਖਰੀਦੀ ਹੈ ਪਰ ਦਵਿੰਦਰ ਸਿੰਘ ਸਿੰਘ ਦਾ ਵੱਡਾ ਭਰਾ ਕੁਲਵੰਤ ਸਿੰਘ ਉਸ ਨੂੰ ਜ਼ਮੀਨ 'ਤੇ ਕਬਜਾ ਨਹੀਂ ਕਰਨ ਦੇ ਰਿਹਾ। ਉਸਦਾ ਕਹਿਣਾ ਹੈ ਕਿ ਇਹ ਜ਼ਮੀਨ ਉਸਦਾ ਰਕਬਾ ਹੈ ਜਿਸ ਨੂੰ ਲੈਕੇ ਉਸਦਾ ਵਿਵਾਦ ਚਲ ਰਿਹਾ ਹੈ।

ਪੀੜਤ ਦਾ ਕਹਿਣਾ ਕਿ ਪਿੰਡ ਦੇ ਕੁੱਝ ਸਿਆਸੀ ਲੋਕ ਉਸ ਤੋਂ ਢਾਈ ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਉਹ ਪੈਸੇ ਲੈਕੇ ਦੋਵਾਂ ਦਾ ਸਮਝੌਤਾ ਕਰਵਾ ਦੇਣਗੇ, ਜਿਸ ਲਈ ਪੀੜਤ ਨੇ ਮਨਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕਾਰਨ ਕੁਲਵੰਤ ਸਿੰਘ ਨੇ ਉਹਨਾਂ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਨਾਲ ਲੈਕੇ ਉਸ ਦੇ ਘਰ 'ਤੇ 15 ਦੇ ਕਰੀਬ ਰੋਂਦ ਫਾਇਰਿੰਗ ਕੀਤੀ ਹੈ।

ਉਸ ਨੇ ਕਿਹਾ ਕਿ ਜਦੋਂ ਰਾਤ ਸਮੇਂ ਉਸ ਦੇ ਘਰ 'ਤੇ ਫਾਇਰਿੰਗ ਕੀਤੀ ਗਈ, ਉਹ ਖੁਦ ਘਰ ਨਹੀਂ ਸੀ। ਪੀੜਤ ਨੇ ਦੱਸਿਆ ਕਿ ਉਸਦੇ ਬੱਚੇ ਅਤੇ ਉਸਦੀ ਪਤਨੀ ਸਿਮਰਜੀਤ ਕੌਰ ਘਰ ਸੀ, ਜੋ ਡਰਦੇ ਬਾਹਰ ਨਹੀਂ ਨਿੱਕਲੇ। ਪੀੜਤ ਨੇ ਕਿਹਾ ਕਿ ਉਹਨਾਂ ਨੇ 4 ਖੋਲ੍ਹ ਪੁਲਿਸ ਦੇ ਹਵਾਲੇ ਕਰ ਦਿੱਤੇ ਹਨ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲਬਾਗ ਸਿੰਘ ਨਾਮਕ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਸ ਦੇ ਘਰ 'ਤੇ ਕੁਝ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ। ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਉਸ ਸਮੇਂ ਉਨ੍ਹਾਂ ਨੂੰ ਉੱਥੋਂ ਕੋਈ ਵੀ ਖੋਲ ਬਰਾਮਦ ਨਹੀਂ ਹੋਏ। ਇਸ ਤੋਂ ਬਾਅਦ ਸਵੇਰੇ ਦਿਲਬਾਗ ਸਿੰਘ ਨੇ ਹੀ ਪੁਲਿਸ ਨੂੰ ਚਾਰ ਖੋਲ੍ਹ ਦਿੱਤੇ ਹਨ ਅਤੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈਕੇ ਉਸ 'ਤੇ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਸਾਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਧਰਮਸੋਤ ਤੋਂ ਬਾਅਦ ਰਡਾਰ 'ਤੇ ਤਿੰਨ ਹੋਰ ਸਾਬਕਾ ਮੰਤਰੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.