ਗੁਰਦਾਸਪੁਰ: ਪੰਜਾਬ ਭਰ ਵਿਚ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ।ਗੁਰਦਾਸਪੁਰ ਵਿਚ ਮੈਰੀਟੋਰੀਅਸ ਸਕੂਲ (Meritorious School) ਦੇ ਅਧਿਆਪਕ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਇਸ ਮੌਕੇ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਵਿਚ 300 ਦੇ ਕਰੀਬ ਅਧਿਆਪਕ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀ ਦੇ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮ ਨੂੰ ਰੈਗੂਲਰ (Regular) ਕੀਤਾ ਜਾਵੇ।ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਉਨ੍ਹਾਂ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਵੱਲੋਂ ਇਹ ਵਾਅਦਾ ਕੀਤਾ ਗਿਆ ਕਿ ਕੱਚੇ ਮੁਲਾਜ਼ਮਾ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ। ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਵੱਸ ਸੜਕਾਂ ਉਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜੋ:ਨਾਬਾਲਿਗ ਰੇਪ ਪੀੜਤਾ ਨੂੰ ਮਿਲਣ ਪਹੁੰਚੀ ਮਨੀਸ਼ਾ ਗੁਲਾਟੀ