ETV Bharat / state

ਸਿਮਰਜੀਤ ਬੈਂਸ ਅਪਣੀ ਗ੍ਰਿਫਤਾਰੀ ਲਈ ਖ਼ੁਦ ਜਾਣਗੇ ਬਟਾਲਾ ! - ਸਿਮਰਜੀਤ ਬੈਸ਼ ਬਟਾਲਾ 'ਚ ਦੇਣਗੇ ਧਰਨਾ

ਸਿਮਰਜੀਤ ਸਿੰਘ ਬੈਂਸ ਅੱਜ ਆਪਣੇ ਸਮਰਥਕਾਂ ਦੇ ਨਾਲ ਬਟਾਲਾ ਵਿੱਚ ਧਰਨਾ ਦੇਣਗੇ। ਬੈਂਸ ਨੇ ਪੁਲਿਸ ਨੂੰ ਚੁਣੋਤੀ ਦਿੰਦੇ ਹੋਏ ਕਿਹਾ ਹੈ ਕਿ ਪੁਲਿਸ ਕਿਉਂ ਬਟਾਲਾ ਤੋਂ ਲੁਧਿਆਣਾ ਆ ਕੇ ਮਹਿੰਗਾ ਪੈਟਰੋਲ ਫੂਕ ਰਹੀ ਹੈ। ਉਹ ਖੁਦ ਬਟਾਲਾ ਆ ਰਹੇ ਹਨ।

ਫ਼ੋਟੋ
author img

By

Published : Sep 20, 2019, 7:56 AM IST

ਲੁਧਿਆਣਾ: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਵਿੱਚਕਾਰ ਹੋਈ ਬਹਿਸ ਦਾ ਮੁੱਦਾ ਭਖ਼ਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਸਿਮਰਜੀਤ ਸਿੰਘ ਬੈਂਸ ਬਟਾਲਾ ਵਿੱਚ ਜਾ ਕੇ ਧਰਨਾ ਦੇਣਗੇ।

ਸਿਮਰਜੀਤ ਸਿੰਘ ਬੈਂਸ ਨੇ ਆਪਣੀ ਗ੍ਰਿਫ਼ਤਾਰੀ 'ਤੇ ਠੱਲ ਪਾਉਂਦੇ ਹੋਏ ਕਿਹਾ ਹੈ ਕਿ ਉਹ ਸ਼ੁਕਰਵਾਰ ਨੂੰ ਸਵੇਰੇ 11 ਵਜੇ ਖ਼ੁਦ ਬਟਾਲਾ ਚੌਕ ਵਿੱਚ ਧਰਨਾ ਦੇਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਨਾਲ ਉਹ ਸਮਰਥਕ ਵੀ ਹੋਣਗੇ ਜਿਨ੍ਹਾਂ 'ਤੇ ਵੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਬੈਂਸ ਨੇ ਪੁਲਿਸ ਨੂੰ ਲਲਕਾਰਦੇ ਹੋਏ ਕਿਹਾ ਕਿ ਪੁਲਿਸ ਕਿਉਂ ਬਟਾਲਾ ਤੋਂ ਲੁਧਿਆਣਾ ਆ ਕੇ ਮਹਿੰਗਾ ਪੈਟਰੋਲ ਫੂਕ ਰਹੀ ਹੈ, ਬੈਂਸ ਨੇ ਕਿਹਾ ਕਿ ਉਹ ਖ਼ੁਦ ਬਟਾਲਾ ਵਿੱਚ ਆ ਕੇ ਧਰਨਾ ਦੇਣਗੇ ਅਤੇ ਪੁਲਿਸ ਉਨ੍ਹਾਂ ਨੂੰ ਉਥੋਂ ਹੀ ਗ੍ਰਿਫ਼ਤਾਰ ਕਰ ਲਵੇ।

ਦੱਸਣਜੋਗ ਹੈ ਕਿ ਗੁਰਦਾਸਪੁਰ ਡੀਸੀ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ। 16 ਸਤੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਬਟਾਲਾ 'ਚ ਪਟਾਕੇ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਅਤੇ ਡੀਸੀ ਵਿਚਕਾਰ ਬਹਿਸ ਹੋ ਗਈ ਸੀ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਬੈਂਸ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦਾ ਨੋਟਿਸ ਲਿਆ ਸੀ ਅਤੇ ਆਪਣੇ ਅਫ਼ਸਰ ਨਾਲ ਹੋਈ ਬਦਸਲੂਕੀ ਤੋ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।

Intro:ਫਰੀਦਕੋਟ ਦੇ ਬਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਸ਼ੇਖ ਫਰੀਦ ਆਗਮਨ ਪੁਰਬ ਮੌਕੇ ਖੋਲਿਆ "ਠੇਕਾ ਦੇਸੀ/ਅੰਗਰੇਜ਼ੀ"

Body:ਫਰੀਦਕੋਟ ਵਿਚ ਚਲ ਰਹੇ ਸ਼ੇਖ ਫਰੀਦ ਆਗਮਨ ਪੁਰਬ ਮੌਕੇ ਜਿਥੇ ਖੇਡ, ਸਾਹਿਤਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਚੱਲ ਰਹੇ ਹਨ ਅਤੇ ਲੋਕਾਂ ਲਈ ਵਿਸ਼ੇਸ਼ ਆਕਰਸ਼ਨ ਬਣੇ ਹੋਏ ਹਨ ਉਥੇ ਹੀ ਅੱਜ ਫਰੀਦਕੋਟ ਦੇ ਬਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਖੋਲ੍ਹਿਆ ਗਿਆ ਠੇਕਾ ਕਿਤਾਬ ਦੇਸੀ/ਅੰਗਰੇਜ਼ੀ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕਾਮਰੇਡ ਸੋਚ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਵਾਲੇ ਲੇਖਕਾਂ ਦੀਆਂ ਕਿਤਾਬਾਂ ਦੀ ਸਟਾਲ ਲਗਾਈ ਗਈ ਇਸ ਮੌਕੇ ETV ਭਾਰਤ ਦੀ ਟੀਮ ਨੇ ਇਸ ਠੇਕੇ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.