ETV Bharat / state

ਕਿਸਾਨਾਂ ਨੇ ਖੰਡ ਮਿਲ ਬਾਹਰ ਦਿੱਤਾ ਧਰਨਾ, ਧਰਨੇ 'ਚ ਪਹੁੰਚੇ ਸਿਮਰਜੀਤ ਸਿੰਘ ਬੈਂਸ - gurdaspur latest news

ਗੁਰਦਾਸਪੁਰ ਦੇ ਦੀਨਾਨਗਰ ਦੀ ਸ਼ੁਗਰ ਮਿਲ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ 'ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵੀ ਸ਼ਾਮਿਲ ਹੋਏ।

ਫ਼ੋਟੋ
ਫ਼ੋਟੋ
author img

By

Published : Feb 22, 2020, 11:19 PM IST

ਗੁਰਦਾਸਪੁਰ: ਦੀਨਾਨਗਰ ਦੀ ਸ਼ੁਗਰ ਮਿਲ ਪੁਨਿਆੜ ਦੇ ਬਾਹਰ ਗੰਨਾ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ 'ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸ਼ਿਰਕਤ ਕੀਤੀ। ਗੰਨਾ ਕਿਸਾਨਾਂ ਨੇ ਇਹ ਮੁਜ਼ਾਹਰਾ 103 ਕਰੋੜ ਦੀ ਬਕਾਇਆ ਰਾਸ਼ੀ ਨਾਂਹ ਮਿਲਣ 'ਤੇ ਕੀਤਾ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਨੇ ਦੱਸਿਆ ਕਿ ਗੰਨਾ ਕਿਸਾਨਾਂ ਨੇ ਇਹ ਧਰਨਾ ਫਸਲਾਂ ਦੀ ਕੀਮਤ ਲੈਣ ਲਈ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਾਰਪੋਰੇਟਿਵ ਤੇ ਪ੍ਰਾਈਵੇਟ ਸੈਕਟਰ ਤੋਂ ਵੇਚੀ ਹੋਈ ਜੀਨਸ ਦੇ ਅਜੇ ਤੱਕ ਪੈਸੇ ਨਹੀਂ ਮਿਲੇ ਹਨ। ਕੇਮ ਕਮਿਸ਼ਨਰ ਰਿਪੋਰਟ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ 11-2-2020 ਦੀ ਰਿਪਰੋਟ 'ਚ ਕਿਸਾਨਾਂ ਦਾ 8 ਮੀਲਾਂ ਤੋਂ 108 ਕਰੋੜ ਰੁਪਏ ਦਾ ਬਕਾਇਆ ਹੈ।

ਵੀਡੀਓ

ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਤੇ ਸੂਬਾ ਸਰਕਾਰ ਤੋਂ ਉਨ੍ਹਾਂ ਦਾ ਕਰਜਾ ਮਾਫ਼ ਨਹੀਂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਾਰਪੋਰੇਟਿਵ ਸੈਕਟਰ ਦੇ ਲੱਖਾਂ ਦਾ ਕਰਜਾਂ ਮਾਫ਼ ਕਰ ਰਹੀ ਹੈ ਪਰ ਉਹ ਕਿਸਾਨਾਂ ਦਾ ਕਰਜ਼ਾ ਮਾਫ਼ ਨਹੀਂ ਕਰ ਰਹੀ।

ਇਹ ਵੀ ਪੜ੍ਹੋ:32 ਸੈਕਟਰ ਦੇ ਪੀਜੀ 'ਚ ਲੱਗੀ ਅੱਗ, 3 ਕੁੜੀਆਂ ਦੀ ਮੌਤ, 2 ਜ਼ਖ਼ਮੀ

ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਆਸ਼ਵਾਸਨ ਦਿੰਦਿਆ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ 4 ਮਾਰਚ ਤੱਕ ਚੱਲਣਾ ਹੈ। ਉਹ ਕਿਸਾਨਾਂ ਦੇ ਮੁੱਦਿਆਂ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਚੁੱਕਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਨੇ ਜੋ ਸਵਾਲ ਸੂਬਾ ਸਰਕਾਰ 'ਤੇ ਚੁੱਕੇ ਹਨ ਉਹ ਸਾਰੇ ਸਵਾਲ ਜਾਇਜ਼ ਹਨ।

ਪ੍ਰਦਰਸ਼ਨਕਾਰੀ ਨੇ ਕਿਹਾ ਕਿ ਬੈਂਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਆਸ਼ਵਾਸਨ ਦਿੱਤਾ ਹੈ, ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਣਗੇ। ਉਨ੍ਹਾਂ ਨੇ ਕਿਹਾ ਕਿ ਹਰ ਜਥੇਬੰਦੀ ਕਿਸਾਨਾਂ ਦੇ ਹੱਕ ਲਈ ਲੜ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.