ETV Bharat / state

ਦਲਬੀਰ ਢਿਲਵਾਂ ਕਤਲ ਕਾਂਡ ਦੀ ਜਾਂਚ ਲਈ ਵਿਸ਼ੇਸ਼ ਟੀਮ ਗਠਿਤ - SIT to probe dalbir dhilwan murder case

ਦਲਬੀਰ ਢਿਲਵਾਂ ਕਤਲ ਕਾਂਡ ਮਾਮਲਾ ਕਾਫ਼ੀ ਭਖ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਂਗਰਸ 'ਤੇ ਲਗਾਤਾਰ ਨਿਸ਼ਾਨਾ ਵਿੰਨ੍ਹ ਰਹੀ ਹੈ। ਮਾਮਲੇ ਦੀ ਜਾਂਚ ਲਈ ਐਸਐਸਪੀ ਓਪਿੰਦਰਜੀਤ ਸਿੰਘ ਘੁੰਮਣ ਵੱਲੋਂ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਫ਼ੋਟੋ
author img

By

Published : Nov 24, 2019, 7:49 PM IST

ਬਟਾਲਾ: ਦਲਬੀਰ ਢਿਲਵਾਂ ਕਤਲ ਕਾਂਡ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਭਖ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਂਗਰਸ 'ਤੇ ਲਗਾਤਾਰ ਨਿਸ਼ਾਨਾ ਵਿੰਨ੍ਹ ਰਹੀ ਹੈ। ਮਾਮਲੇ ਦੀ ਜਾਂਚ ਲਈ ਐਸਐਸਪੀ ਓਪਿੰਦਰਜੀਤ ਸਿੰਘ ਘੁੰਮਣ ਵੱਲੋਂ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਐਸਐਸਪੀ ਘੁੰਮਣ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਵਿੱਚ ਡੀਐਸਪੀ (ਸਪੈਸ਼ਲ ਬਰਾਂਚ) ਪ੍ਰੇਮ ਕੁਮਾਰ, ਡੀਐਸਪੀ ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀਆਈਏ ਇੰਸਪੈਕਟਰ ਸੁਰਿੰਦਰ ਸਿੰਘ ਤੇ ਐਸਐਚਓ ਥਾਣਾ ਕੋਟਲੀ ਸੂਰਤ ਮੱਲੀ ਸ਼ਾਮਿਲ ਹਨ। ਇਸ ਦੇ ਨਾਲ ਹੀ ਐਸਪੀ ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ।

ਹੋਰ ਜਾਣਕਾਰੀ ਦਿੰਦੇ ਹੋਏ ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਇਸ ਕਤਲ ਕੇਸ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰੇਗੀ ਤੇ ਕਤਲ ਦੇ ਅਸਲ ਕਾਰਨਾਂ ਤੇ ਦੋਸ਼ੀਆਂ ਦਾ ਪਤਾ ਲਾਵੇਗੀ। ਉਨ੍ਹਾਂ ਦੱਸਿਆ ਕਿ ਐਸਆਈਟੀ ਵੱਲੋਂ ਇਸ ਸਬੰਧੀ ਅੱਜ ਤੋਂ ਹੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ ਤੇ ਛੇਤੀ ਹੀ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਆ ਜਾਣਗੇ।

ਇਹ ਵੀ ਪੜ੍ਹੋ: ਮਹਾਰਾਸ਼ਟਰ ਦੀ ਸਿਆਸਤ 'ਚ ਭੂਚਾਲ, ਚਾਚਾ-ਭਤੀਜਾ ਆਹਮੋ ਸਾਹਮਣੇ

ਦੱਸ ਦਈਏ ਕਿ ਬੀਤੇ 18 ਨਵੰਬਰ ਨੂੰ ਪੁਲਿਸ ਜ਼ਿਲ੍ਹਾ ਬਟਾਲਾ ਦੇ ਪਿੰਡ ਢਿੱਲਵਾਂ ਵਿੱਚ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਇਸ ਨੂੰ ਆਪਸੀ ਰੰਜਿਸ਼ ਦਾ ਮਾਮਲਾ ਦੱਸ ਰਹੀ ਹੈ ਜਦਕਿ ਅਕਾਲੀ ਦਲ ਇਸ ਨੂੰ ਸਿਆਸੀ ਕਤਲ ਕਰਾਰ ਦੇ ਰਿਹਾ ਹੈ। ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਸੜਕਾਂ 'ਤੇ ਉੱਤਰਨ ਲਈ ਵੀ ਤਿਆਰ ਹੈ।

ਪੁਲਿਸ ਨੇ ਹੁਣ ਤੱਕ ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਥਾਣਾ ਕੋਟਲੀ ਸੂਰਤ ਮੱਲੀ ਵਿੱਚ 19 ਨਵੰਬਰ ਨੂੰ ਮੁਕੱਦਮਾ ਨੰਬਰ 86 ਦਰਜ ਕਰਕੇ ਜੁਰਮ 302, 148, 149, 35-27-54-59 ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਸੀ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.