ETV Bharat / state

ਕਾਰਗਿਲ ਜੰਗ ਤੋਂ ਪਹਿਲਾਂ ਸ਼ਹੀਦ ਹੋਏ ਜਵਾਨਾਂ ਨੂੰ ਭੁੱਲੀ ਸਰਕਾਰ - ਕਾਰਗਿਲ ਦੀ ਜੰਗ

1999 ਤੋਂ ਪਹਿਲਾਂ ਸ਼ਹਾਦਤ ਦਾ ਜਾਮ ਪੀਣ ਵਾਲੇ ਸੈਨਿਕਾਂ ਦੇ ਪਰਿਵਾਰ ਗੁੰਮਨਾਮੀ ਦੇ ਹਨੇਰੇ ਵਿੱਚ ਜੀਵਨ ਬਤੀਤ ਕਰ ਰਹੇ ਹਨ। ਕਿਉਂਕੀ 1999 ਤੋਂ ਪਹਿਲਾਂ ਸ਼ਹੀਦ ਹੋਏ ਪਰਿਵਾਰ ਅੱਜ ਵੀ ਸਹੂਲਤਾਂ ਤੋਂ ਵਾਂਝੇ ਹਨ।

ਕਾਰਗਿਲ ਜੰਗ ਤੋਂ ਪਹਿਲਾਂ ਸ਼ਹੀਦ ਹੋਏ ਜਵਾਨਾਂ ਨੂੰ ਭੁੱਲੀ ਸਰਕਾਰ

author img

By

Published : Jul 21, 2020, 8:02 AM IST

ਗੁਰਦਾਪੁਰ: ਕੇਂਦਰ ਅਤੇ ਪੰਜਾਬ ਦੀ ਸਰਕਾਰ ਵੱਲੋਂ ਕਾਰਗਿਲ ਦੀ ਜੰਗ ਤੋਂ ਬਾਅਦ ਬੇਸ਼ੱਕ ਸ਼ਹੀਦ ਸੂਰਮਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਸਮੇਤ ਹੋਰ ਕਈ ਸਹੂਲਤਾਂ ਦੇਣ ਦੀ ਸ਼ੁਰੂਆਤ ਕੀਤੀ ਗਈ ਸੀ ਪਰ ਇਸ ਜੰਗ ਤੋਂ ਪਹਿਲਾਂ ਸਰਹੱਦਾਂ ਦੀ ਰਾਖੀ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਹੂਲਤ ਨਾ ਮਿਲਣ ਕਾਰਨ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅੱਜ ਵੀ ਸਰਕਾਰ ਦੀ ਬੇਰੁਖੀ ਕਾਰਨ ਨਿਰਾਸ਼ ਹਨ।

ਕਾਰਗਿਲ ਜੰਗ ਤੋਂ ਪਹਿਲਾਂ ਸ਼ਹੀਦ ਹੋਏ ਜਵਾਨਾਂ ਨੂੰ ਭੁੱਲੀ ਸਰਕਾਰ

1999 ਤੋਂ ਪਹਿਲਾਂ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ ਅੱਜ ਵੀ ਸਹੂਲਤਾਂ ਤੋਂ ਵਾਂਝੇ

ਖਾਸ ਤੌਰ 'ਤੇ ਹੁਣ ਜਦੋਂ ਹੁਣ ਸਾਰਾ ਦੇਸ਼ ਕਾਰਗਿਲ ਲੜਾਈ ਦੀ 21ਵੀਂ ਵਰ੍ਹੇ ਗੰਢ ਮੌਕੇ ਸਾਰੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ ਤਾਂ 1999 ਤੋਂ ਪਹਿਲਾਂ ਸ਼ਹਾਦਤ ਦਾ ਜਾਮ ਪੀਣ ਵਾਲੇ ਸੈਨਿਕਾਂ ਦੇ ਪਰਿਵਾਰ ਮਾਯੂਸੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ।

ਸ਼ਹੀਦ ਸਿਪਾਹੀ ਰਜਿੰਦਰ ਸਿੰਘ ਨਿਵਾਸੀ ਕਲਾਨੌਰ ਦੀ ਪਤਨੀ ਪਲਵਿੰਦਰ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਦੇ ਪਤੀ ਨੇ ਇੱਕ ਨਵੰਬਰ 1998 ਦੌਰਾਨ ਪੂੰਛ ਸੈਕਟਰ ਵਿੱਚ ਸ਼ਹਾਦਤ ਦਾ ਜਾਮ ਪੀਤਾ ਸੀ। ਪਤੀ ਦੀ ਸ਼ਹਾਦਤ ਦੇ ਤਿੰਨ ਮਹੀਨੇ ਬਾਅਦ ਉਨ੍ਹਾਂ ਨੇ ਪੁੱਤਰ ਰਵੇਂਦਰ ਨੂੰ ਜਨਮ ਦਿੱਤਾ। ਉਨ੍ਹਾਂ ਦੱਸਿਆ ਕਿ ਪਤੀ ਦੀ ਸ਼ਹਾਦਤ ਦੇ ਮੌਕੇ ਸਰਕਾਰ ਨੇ ਉਨ੍ਹਾਂ ਦੇ ਪਤੀ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ਉੱਤੇ ਰੱਖਣ ਦਾ ਐਲਾਨ ਕੀਤਾ ਸੀ ਪਰ ਸ਼ਹਾਦਤ ਦੇ 22 ਸਾਲਾਂ ਦੇ ਬਾਅਦ ਵੀ ਸਰਕਾਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਪੁੱਤਰ ਬੀਐਸਸੀ ਕਰਨ ਉਪਰੰਤ ਬੇਰੋਜ਼ਗਾਰ ਘੁੰਮ ਰਿਹਾ ਹੈ ਪਰ ਸਰਕਾਰ ਨੇ ਅਜੇ ਤੱਕ ਉਸਨੂੰ ਨੌਕਰੀ ਨਹੀਂ ਦਿੱਤੀ, ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਸਦੇ ਪੁੱਤਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਸੈਨਾ ਦੀ 11 ਸਿੱਖ ਐਲਆਈ ਯੂਨਿਟ ਦੇ ਸ਼ੌਰਯ ਚੱਕਰ ਜੇਤੂ ਸ਼ਹੀਦ ਸਿਪਾਹੀ ਰੌਣਕੀ ਸਿੰਘ ਦੀ ਧੀ ਗੁਰਮੀਤ ਕੌਰ ਨੇ ਨਾਲ ਦੱਸਿਆ ਦੀ ਉਨ੍ਹਾਂ ਦੇ ਪਿਤਾ ਨੇ 12 ਅਗਸਤ 1997 'ਚ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹਾਦਤ ਦਾ ਜਾਮ ਪੀਤਾ ਸੀ ਅਤੇ ਜਿਸ ਦਿਨ ਉਨ੍ਹਾਂ ਦੇ ਪਿਤਾ ਦਾ ਭੋਗ ਸੀ, ਉਸੇ ਦਿਨ ਉਸਨੇ ਜਨਮ ਲਿਆ ਸੀ। ਉਸ ਨੇ ਦੱਸਿਆ ਕਿ ਉਹ ਚਾਰ ਭੈਣਾਂ ਹਨ, ਮਾਤਾ ਨੇ ਪਿਤਾ ਦੀ ਸ਼ਹਾਦਤ ਤੋਂ ਬਾਅਦ ਮਿਹਨਤ ਕਰ ਤਿੰਨ ਭੈਣਾਂ ਦਾ ਵਿਆਹ ਕਰ ਦਿੱਤਾ ਤੇ ਉਹ ਸਭ ਤੋਂ ਛੋਟੀ ਹੈ ਅਤੇ ਉਸਨੇ ਏ.ਐਨ.ਐਮ ਦਾ ਕੋਰਸ ਕੀਤਾ ਹੋਇਆ ਹੈ ਅਤੇ ਅੱਗੇ ਵੀ ਉੱਚ ਸਿੱਖਿਆ ਲੈ ਰਹੀ ਹੈ। ਉਸਨੇ ਦੱਸਿਆ ਕਿ ਉਸਦਾ ਕੋਈ ਭਰਾ ਨਹੀਂ ਹੈ। ਇਸ ਲਈ ਉਸਨੇ ਸਰਕਾਰੀ ਨੌਕਰੀ ਲਈ ਕਈ ਵਾਰ ਅਪਲਾਈ ਕੀਤਾ ਪਰ ਅੱਜ ਤੱਕ ਉਸਨੂੰ ਨੌਕਰੀ ਨਹੀਂ ਮਿਲੀ ਅਤੇ ਕਈ ਸਾਲਾਂ ਦੇ ਬਾਅਦ ਵੀ ਪਿੰਡ ਵਿੱਚ ਉਨ੍ਹਾਂ ਦੇ ਪਿਤਾ ਦੀ ਕੋਈ ਯਾਦਗਾਰ ਨਹੀਂ ਬਣੀ।

ਉਸਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਨੂੰ ਨੌਕਰੀ ਦਿੱਤੀ ਜਾਵੇ ਨਹੀਂ ਤਾਂ ਉਨ੍ਹਾਂ ਦੇ ਪਿਤਾ ਨੂੰ ਜੋ ਸ਼ੌਰਯ ਚੱਕਰ ਸਨਮਾਨ ਚਿੰਨ੍ਹ ਮਿਲਿਆ ਹੈ, ਸਰਕਾਰ ਉਹ ਵਾਪਸ ਲੈ ਲਵੇ।

ਸਾਲ 1994 ਤੋਂ 1998 ਦੌਰਾਨ 24 ਵੀਰ ਸਪੂਤਾਂ ਨੇ ਕਸ਼ਮੀਰ 'ਚ ਲੜਦੇ ਹੋਏ ਦਿੱਤੀ ਸੀ ਸ਼ਹਾਦਤ

ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਸਾਲ 1994 ਤੋਂ 1998 ਦੌਰਾਨ 24 ਵੀਰ ਸਪੂਤਾਂ ਨੇ ਕਸ਼ਮੀਰ ਵਿੱਚ ਲੜਦੇ ਹੋਏ ਸ਼ਹਾਦਤ ਦਿੱਤੀ ਸੀ, ਜਿਨ੍ਹਾਂ ਨੂੰ ਮਰਨ ਉਪਰੰਤ ਰਾਸ਼ਟਰਪਤੀ ਵੱਲੋਂ ਵੀਰ ਚੱਕਰ, ਸ਼ੌਰਯ ਚੱਕਰ ਅਤੇ ਕੀਰਤੀ ਚੱਕਰ ਵਰਗੇ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ ਸੀ।

ਇਨ੍ਹਾਂ 24 ਪਰਿਵਾਰਾਂ 'ਚੋਂ 6 ਪਰਿਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਹੂਲਤ ਨਾ ਦਿੱਤੇ ਜਾਣ ਕਾਰਨ ਇਨ੍ਹਾਂ ਸ਼ਹੀਦਾਂ ਦੇ ਪਰਿਵਾਰ ਅੱਜ ਵੀ ਗੁੰਮਨਾਮੀ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਇਨ੍ਹਾਂ 24 ਪਰਿਵਾਰਾਂ ਵਿੱਚੋਂ 6 ਪਰਿਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ।

ਸ਼ਹੀਦਾਂ ਨੂੰ ਵੱਖ-ਵੱਖ ਸ਼੍ਰੇਣੀਆਂ 'ਚ ਵੰਡਣ ਦੀ ਥਾਂ ਹਰੇਕ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਸਹੂਲਤਾਂ

ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ ਸ਼ਹੀਦਾਂ ਨੂੰ ਵੱਖ-ਵੱਖ ਕੈਟਾਗਰੀਆਂ ਵਿੱਚ ਵੰਡਣ ਦੀ ਬਜਾਏ ਦੇਸ਼ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਹਰੇਕ ਸ਼ਹੀਦ ਦੇ ਪਰਿਵਾਰ ਨੂੰ ਕਾਰਗਿਲ ਸ਼ਹੀਦਾਂ ਵਾਲੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ 24 ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ 16 ਪਰਿਵਾਰਾਂ ਦੇ ਬੱਚੇ ਹੁਣ ਓਵਰਏਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖੁਦ ਇੱਕ ਸੈਨਿਕ ਰਹੇ ਹਨ, ਜਿਨ੍ਹਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਦੀ ਲੋੜਾਂ, ਸਮੱਸਿਆਵਾਂ ਅਤੇ ਭਾਵਨਾਵਾਂ ਨੂੰ ਸਮਝ ਕੇ ਇਨ੍ਹਾਂ ਦਾ ਹੱਲ ਕਰਨ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.