ਗੁਰਦਾਸਪੁਰ : ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪੋਕਸੋ ਤਹਿਤ ਪਰਚਾ ਦਰਜ਼ ਦੀ ਮੰਗ ਨੂੰ ਲੈਕੇ ਚਲ ਰਹੇ ਸੰਘਰਸ਼ ਦੀ ਹਮਾਇਤ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਖੇਡ ਖੇਤਰ ਨਾਲ ਜੁੜੇ ਖੇਡ ਪ੍ਰੇਮੀਆਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਘਰਸ਼ ਦੇ ਐਲਾਨ ਤੋਂ ਬਾਅਦ ਪਹਿਲਵਾਨਾਂ ਦੀ ਆਵਾਜ਼ ਨੂੰ ਹੌਰ ਬੁਲੰਦ ਕਰਨ ਲਈ ਪਹਿਲੀ ਮਈ ਗੁਰਦਾਸਪੁਰ ਵਿਖੇ ਖਿਡਾਰੀਆਂ ਦਾ ਵੱਡਾ ਇਕੱਠ ਕਰਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲੜਕੀਆਂ ਦਾ ਸੋਸ਼ਣ ਕਰਨ ਵਾਲੇ ਐਮ ਪੀ ਬ੍ਰਿਜਭੂਸ਼ਣ ਸਿੰਘ ਦਾ ਪੁਤਲਾ ਫੂਕਿਆ ਜਾਵੇਗਾ।
ਅਜੇ ਤੱਕ ਸ਼ਿਕਾਇਤ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ : ਜਾਣਕਾਰੀ ਦਿੰਦਿਆਂ ਆਗੂਆਂ ਨੇ ਦਸਿਆ ਕਿ ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪੋਕਸੋ ਤਹਿਤ ਪਰਚਾ ਦਰਜ਼ ਦੀ ਮੰਗ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਅਜੇ ਤੱਕ ਸ਼ਿਕਾਇਤ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਕਰਕੇ ਉਲੰਪੀਅਨ ਪਹਿਲਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਹੁਣ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਅੱਗੇ ਆਈਆਂ ਹਨ।
ਇਹ ਵੀ ਪੜ੍ਹੋ : WFI ਦੇ ਮੁਖੀ ਨੇ ਕਿਹਾ- ਅਜੇ ਤੱਕ ਨਹੀਂ ਮਿਲੀ ਐੱਫਆਈਆਰ ਦੀ ਕਾਪੀ, ਜਾਂਚ ਦਾ ਸਾਹਮਣਾ ਕਰਨ ਲਈ ਤਿਆਰ
ਬ੍ਰਿਜਭੂਸ਼ਣ ਸਿੰਘ ਦਾ ਪੁਤਲਾ ਫੂਕਿਆ ਜਾਵੇਗਾ: ਉਹਨਾਂ ਨੇ ਗੁਰਦਾਸਪੁਰ ਵਿੱਚ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ ਪਹਿਲਵਾਨਾ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਪਹਿਲੀ ਮਈ ਗੁਰਦਾਸਪੁਰ ਵਿਖੇ ਖਿਡਾਰੀਆਂ ਦਾ ਵੱਡਾ ਇਕੱਠ ਕਰਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅੱਤੇ ਲੜਕੀਆਂ ਦਾ ਸ਼ੋਸਣ ਕਰਨ ਵਾਲੇ ਐਮ ਪੀ ਬ੍ਰਿਜਭੂਸ਼ਣ ਸਿੰਘ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਸੰਘਰਸ ਦੀ ਅਗਲੀ ਰੂਪਰੇਖਾ ਨੂੰ ਤਿਆਰ ਕਰਦੇ ਹੋਏ ਪੂਰੇ ਪੰਜਾਬ ਦੇ ਵਿਚ ਖਿਡਾਰੀਆਂ ਅਤੇ ਜਥੇਬੰਦੀਆਂ ਨੂੰ ਲਾਮਬੰਦ ਕਰਕੇ ਦਿੱਲੀ ਵੱਲ ਨੂੰ ਵੀ ਤਿਆਰੀ ਖਿੱਚੀ ਜਾਵੇਗੀ।
ਪ੍ਰਿਅੰਕਾ ਗਾਂਧੀ ਵਾਡਰਾ ਵੀ ਭਾਰਤੀ ਕੁਸ਼ਤੀ ਮਹਾਸੰਘ: ਇਥੇ ਜ਼ਿਕਰਯੋਗ ਹੈ ਕਿ ਜੰਤਰ ਮੰਤਰ 'ਤੇ ਧਰਨਾ ਦੇਣ ਵਾਲਿਆਂ ਦੀ ਹਿਮਾਇਤ ਕਰਨ ਵਾਲਿਆਂ ਵਿਚ ਵਾਧਾ ਦੇਖਦੇ ਹੋਏ ਸਿਸਟਮ ਹਿਲਿਆ ਹੋਇਆ ਹੈ। ਉਥੇ ਹੀ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਖਿਲਾਫ ਕਾਰਵਾਈ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਰਥਨ ਜ਼ਾਹਰ ਕੀਤਾ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੋ ਐੱਫ.ਆਈ.ਆਰ. ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ, 'ਕਿਸੇ ਨੂੰ ਪਤਾ ਨਹੀਂ ਹੈ ਕਿ ਜੋ ਐਫਆਈਆਰ ਦਰਜ ਕੀਤੀ ਗਈ ਹੈ, ਉਸ ਵਿੱਚ ਕੀ ਹੈ। ਉਹ ਇਹ ਕਿਉਂ ਨਹੀਂ ਦਿਖਾ ਰਹੇ?