ਗੁਰਦਾਸਪੁਰ: ਪੰਜਾਬ ਅੰਦਰ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਸ਼ਰਾਰਤੀ ਅਨਸਰਾਂ ਦੀ ਇਸ ਹਰਕਤ ਕਰਕੇ ਇਲਾਕੇ ਦੀ ਸੰਗਤ ਅਤੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ।
ਸਖਤ ਤੋਂ ਸਖਤ ਕਾਰਵਾਈ ਦੀ ਮੰਗ: ਮੌਕੇ 'ਤੇ ਗੁਰਦਆਰਾ ਸਾਹਿਬ ਵਿਖੇ ਪਹੁੰਚੇ ਸਿੱਖ ਸਮੁਦਾਏ ਦੇ ਆਗੂਆਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਦਮਦਮੀ ਟਕਸਾਲ ਦੇ ਆਗੂ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਇਸ ਮੰਦਭਾਗੀ ਖਬਰ ਦਾ ਪਤਾ ਲੱਗਿਆ ਤਾਂ ਉਹਨਾਂ ਨੇ ਮੌਕੇ ਉੱਤੇ ਪਹੁੰਚ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਉਹਨਾਂ ਕਿਹਾ ਕਿ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਬੇਅਦਬੀ ਦੇ ਮੁਲਜ਼ਮਾਂ ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
- ਦਿੱਲੀ ਆਰਡੀਨੈਂਸ 'ਤੇ ਕਾਂਗਰਸ ਦਾ 'ਆਪ' ਨੂੰ ਸਮਰਥਨ, ਪੰਜਾਬ 'ਚ ਗਰਮਾਈ ਸਿਆਸਤ
- ਸਰਦੂਲਗੜ੍ਹ ਨਾਲ ਲੱਗਦੇ ਘੱਗਰ ਦਰਿਆ 'ਚ ਪਿਆ ਵੱਡਾ ਪਾੜ, ਵਿਧਾਇਕ ਵੱਲੋਂ ਲੋਕਾਂ ਨੂੰ ਲੋਕਾਂ ਨੂੰ ਅਪੀਲ
- Bangaluru Opposition Meeting: ਵਿਰੋਧੀ ਏਕਤਾ ਉੱਤੇ ਬੈਠਕ ਜਾਰੀ, ਖੜਗੇ ਨੇ ਕਿਹਾ- ਕਾਂਗਰਸ ਨੂੰ ਸੱਤਾ ਜਾਂ ਪੀਐਮ ਅਹੁਦੇ 'ਚ ਕੋਈ ਦਿਲਚਸਪੀ ਨਹੀਂ
ਗੁਰੂ ਸਾਹਿਬ ਦੇ 6 ਅੰਗ ਫਟੇ ਹੋਏ ਸਨ: ਗੁਰਦੁਆਰਾ ਸਾਹਿਬ ਵਿੱਚ ਜਾਂਚ ਕਰਨ ਪਹੁੰਚੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਪਾਰਟੀ ਭੇਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਇਕ ਨੌਜਵਾਨ ਸੇਵਾਦਰ ਜੋਬਨ ਪ੍ਰੀਤ ਸਿੰਘ ਨੇ ਦੱਸਿਆ ਕੀ ਜਦੋੋਂ ਸੇਵਾਦਾਰ ਕੰਮ ਕਰ ਰਹੇ ਸਨ ਤਾਂ ਇੱਕ ਵਿਅਕਤੀ ਜਿਸ ਦੀ ਉਮਰ ਲਗਭਗ 30 ਸਾਲ ਹੈ ਅਤੇ ਉਸ ਨੇ ਸਿਰ ਉੱਤੇ ਰੁਮਾਲ ਬੰਨਿਆ ਹੋਇਆ ਸੀ। 11:30 ਵਜੇ ਦੇ ਕਰੀਬ ਉਹ ਗੁਰਦੁਆਰਾ ਸਾਹਿਬ ਵਿੱਚ ਆਇਆ ਅਤੇ ਕੁੱਝ ਸਮੇਂ ਬਾਅਦ ਵਾਪਸ ਚਲਾ ਗਿਆ। ਕੰਮ ਖਤਮ ਹੋਣ ਤੋਂ ਬਾਅਦ ਜਦੋਂ ਉਹਨਾਂ ਨੇ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਦੇਖਿਆ ਤਾਂ ਰੁਮਾਲਾ ਸਾਹਿਬ ਖਿਲਰੇ ਹੋਏ ਸਨ ਅਤੇ ਗੁਰੂ ਸਾਹਿਬ ਦੇ 6 ਅੰਗ ਫਟੇ ਹੋਏ ਸਨ। ਜਿਸ ਤੋਂ ਬਾਅਦ ਉਸ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਸੁਚਿਤ ਕਰ ਦਿੱਤਾ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।