ਗੁਰਦਾਸਪੁਰ:ਰਾਜ ਪੱਧਰੀ ਕ੍ਰਿਸਮਸ ਸਮਾਗਮ (State Level Christmas Events) ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਈਸਾਈ ਭਾਈਚਾਰੇ ਨੂੰ ਕ੍ਰਿਸਮਸ ਦੀ ਵਧਾਈ (Merry Christmas to the Christian community) ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੋਈ ਜਰੂਰੀ ਕੰਮ ਹੋਣ ਕਾਰਨ ਉਨ੍ਹਾਂ ਨੂੰ ਵਾਪਿਸ ਜਾਣਾ ਪੈ ਰਿਹਾ ਹੈ ਪਰ ਕ੍ਰਿਸਮਸ ਦੇ ਨਜ਼ਦੀਕ ਉਹ ਦੁਬਾਰਾ ਗੁਰਦਾਸਪੁਰ ਆਉਣਗੇ।
ਮੁੱਖ ਮੰਤਰੀ ਚੰਨੀ ਨੇ ਈਸਾਈ ਭਾਈਚਾਰੇ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਪ੍ਰਭੂ ਜਸੂ ਮਸੀਹ ਦੀ ਚੇਅਰ ਸਥਾਪਿਤ ਕੀਤੀ ਜਾਵੇਗੀ ਅਤੇ ਬੋਰਡ ਵਿਚ ਮੈਂਬਰ ਨਿਯੁਕਤ ਕੀਤਾ ਜਾਵੇ।ਇਸ ਮੌਕੇ ਮੁੱਖ ਮੰਤਰੀ ਨੂੰ ਪੱਵਿਤਰ ਬਾਈਬਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਮੈਨੂੰ ਕੋਈ ਜ਼ਰੂਰੀ ਮੀਟਿੰਗ ਆ ਗਈ ਹੈ ਜਿਸ ਕਰਕੇ ਮੈਨੂੰ ਜਾਣਾ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਐਸ ਐਸ ਬੋਰਡ ਵਿਚ ਇਕ ਈਸਾਈ ਭਾਈਚਾਰੇ ਦਾ ਇਕ ਮੈਂਬਰ ਲਗਾ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕ੍ਰਿਸਮਿਸ ਮੌਕੇ ਜਰੂਰ ਆਵਾਗਾ।
ਇਹ ਵੀ ਪੜੋ:ਅੱਧੀ ਰਾਤ ਨੂੰ ਚੰਨੀ ਸਰਕਾਰ ਨੇ ਬਦਲਿਆ ਪੰਜਾਬ ਦਾ ਡੀ.ਜੀ.ਪੀ