ਗੁਰਦਾਸਪੁਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਵਰਤੀ ਗਈ ਸਖ਼ਤੀ ਅਤੇ ਉਥੇ ਦੀ ਪੁਲਸ ਵੱਲੋਂ ਕੀਤੀ ਹਿੰਸਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
-
My statement on violence used against farmers. pic.twitter.com/rvj5lbJFg5
— Partap Singh Bajwa (@Partap_Sbajwa) November 26, 2020 " class="align-text-top noRightClick twitterSection" data="
">My statement on violence used against farmers. pic.twitter.com/rvj5lbJFg5
— Partap Singh Bajwa (@Partap_Sbajwa) November 26, 2020My statement on violence used against farmers. pic.twitter.com/rvj5lbJFg5
— Partap Singh Bajwa (@Partap_Sbajwa) November 26, 2020
ਬਾਜਵਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਹੈ। ਕਿਸਾਨਾਂ ਨੇ ਪੂਰੀ ਜਮਹੂਰੀ ਢੰਗ ਨਾਲ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਇਆ ਹੈ। ਪਰ ਇਸ ਦੇ ਬਾਵਜੂਦ ਕੇਂਦਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਣ ਹੁਣ ਜਦੋਂ ਕਿਸਾਨ ਕੇਂਦਰ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਦਿੱਲੀ ਜਾਣ ਲਈ ਮਜ਼ਬੂਰ ਹੋਏ ਹਨ ਤਾਂ ਪੁਲਿਸ ਦੇ ਜ਼ਬਰਨ ਉਨ੍ਹਾਂ ਨੂੰ ਰੋਕਣ ਦੀ ਕਾਰਵਾਈ ਕਿਸਾਨਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੇ ਹਮੇਸ਼ਾ ਹੀ ਆਪਣੇ ਹੱਕਾਂ ਦੀ ਰਾਖੀ ਕੀਤੀ ਹੈ। ਪਰ ਇਹ ਵੀ ਸੱਚ ਹੈ ਕਿ ਪੰਜਾਬੀਆਂ ਨੇ ਹਮੇਸ਼ਾ ਹਿੰਸਾ ਦਾ ਵਿਰੋਧ ਵੀ ਕੀਤਾ ਹੈ। ਪਰ ਜਿਸ ਢੰਗ ਨਾਲ ਹਰਿਆਣਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੀ ਕਾਰਵਾਈ ਕੀਤੀ ਹੈ, ਇਹ ਕਿਸਾਨਾਂ ਅਤੇ ਭਾਰਤ ਸਰਕਾਰ ਦਰਮਿਆਨ ਤਣਾਅ ਨੂੰ ਵਧਾਏਗੀ।
ਉਨ੍ਹਾਂ ਹਰਿਆਣਾ ਦੀ ਸਰਕਾਰ ਨੂੰ ਕਿਸਾਨਾਂ ਨੂੰ ਰਸਤਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਦਿੱਲੀ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਤਾਂ ਜੋ ਕਿਸਾਨ ਵੀ ਲੋਕਤੰਤਰ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਸਕਣ।