ETV Bharat / state

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਬਟਾਲਾ ਪੁਲਿਸ ਵਲੋਂ ਸਖ਼ਤੀ ਦੇ ਆਦੇਸ਼ - ਐੱਸਐੱਸਪੀ ਬਟਾਲਾ

ਕਰੋਨਾ ਦੇ ਪੰਜਾਬ 'ਚ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਨਵੀਆਂ ਹਦਾਇਤਾਂ ਤੋਂ ਬਾਅਦ ਉਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ ਰਸ਼ਪਾਲ ਸਿੰਘ ਵਲੋਂ ਪੁਲਿਸ ਨੂੰ ਸਖ਼ਤੀ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।

ਕੈਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਬਟਾਲਾ ਪੁਲਿਸ ਵਲੋਂ ਸਖ਼ਤੀ ਦੇ ਆਦੇਸ਼

author img

By

Published : Apr 20, 2021, 4:12 PM IST

ਗੁਰਦਾਸਪੁਰ: ਕਰੋਨਾ ਦੇ ਪੰਜਾਬ 'ਚ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਨਵੀਆਂ ਹਦਾਇਤਾਂ ਤੋਂ ਬਾਅਦ ਉਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ ਰਸ਼ਪਾਲ ਸਿੰਘ ਵਲੋਂ ਪੁਲਿਸ ਨੂੰ ਸਖ਼ਤੀ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।

ਐੱਸ.ਐੱਸ.ਪੀ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਫ਼ੀਲਡ 'ਤੇ ਡਿਊਟੀ ਵਧਾਈ ਜਾਵੇਗੀ। ਜਿਸ ਲਈ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਤੈਨਾਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਰਾਤ ਦੇ ਕਰਫਿਊ ਦਾ ਸਮਾਂ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ, ਜਿਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੋ ਵਿਆਹ ਅਤੇ ਹੋਰ ਸਮਾਗਮਾਂ 'ਚ ਵੱਡੇ ਇਕੱਠ ਹੁੰਦੇ ਸੀ, ਉਨ੍ਹਾਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਵਿਆਹ ਸਮਾਗਮਾਂ 'ਚ 50 ਦੀ ਥਾਂ 20 ਲੋਕਾਂ ਦੇ ਇਕੱਠ ਦੀ ਪ੍ਰਵਾਨਗੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਜਿਹੇ ਅਣਗਹਿਲੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣਗੇ।

ਇਸ ਦੇ ਨਾਲ ਹੀ ਐੱਸ.ਐੱਸ.ਪੀ ਬਟਾਲਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੋ 45 ਸਾਲ ਤੋਂ ਵੱਧ ਉਮਰ ਦੇ ਲੋਕ ਹਨ ਉਹ ਕੋਵਿਡ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਵਲੋਂ ਵਿਸ਼ੇਸ ਤੌਰ 'ਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਨਾਲ ਲੜਨ ਲਈ ਲੋਕ ਵੀ ਸਾਥ ਦੇਣ ਅਤੇ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ|

ਇਹ ਵੀ ਪੜ੍ਹੋ:ਲੋਕਡਾਊਨ ਦੇ ਡਰ ਕਾਰਨ ਪ੍ਰਵਾਸੀਆਂ ਮਜ਼ਦੂਰਾਂ ਦਾ ਪਲਾਇਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.