ਗੁਰਦਾਸਪੁਰ: ਖੇਤੀ ਆਰਡੀਨੈਂਸ ਜੋ ਕੇ ਹੁਣ ਖੇਤੀ ਬਿੱਲਾਂ ਦਾ ਰੂਪ ਲੈ ਚੁੱਕੇ ਹਨ। ਇਨ੍ਹਾਂ ਕਾਨੂੰਨ ਦੇ ਆਉਣ ਪੰਜਾਬ ਦੀ ਸਿਆਸੀ ਆਬੋ-ਹਵਾ ਵੀ ਬਦਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਮੀ ਜਮਹੂਰੀ ਗਠਜੋੜ ਤੋਂ ਨਾਤਾ ਤੋੜਣ ਤੋਂ ਬਾਅਦ ਸਿਆਸੀ ਸਰਗਰਮੀ ਤੇਜ਼ ਕੀਤੀਆਂ ਗਈਆਂ ਹਨ। ਅਕਾਲੀ ਦਲ ਨੇ ਗੁਰਦਾਸਪੁਰ ਜ਼ਿਲ੍ਹੇ ਆਪਣੇ ਅਹੁਦੇਦਾਰਾਂ ਨਾਲ ਇੱਕ ਮੀਟਿੰਗ ਬੱਬੇਹਾਲੀ ਵਿੱਚ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਨੇ ਖੇਤੀ ਬਿੱਲਾਂ ਨੂੰ ਧੱਕੇ ਨਾਲ ਪਾਸ ਕਰਵਾਇਆ ਹੈ। ਉਨ੍ਹਾਂ ਕਿਹਾ ਭਾਜਪਾ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਇਨ੍ਹਾਂ ਖੇਤੀ ਬਿੱਲਾਂ ਨੂੰ ਬਣਾਉਣ ਸਮੇਂ ਕਿਸਾਨਾਂ ਜਾਂ ਵਿਰੋਧੀ ਪਾਰਟੀਆਂ ਇੱਥੋਂ ਤੱਕ ਅਕਾਲੀ ਦਲ ਜੋ ਕਿ ਭਾਜਪਾ ਦੀ ਭਾਈਵਾਲ ਸੀ ਨਾਲ ਵੀ ਸਲਾਹ ਨਹੀਂ ਕੀਤੀ ਗਈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਸੁਪਰੀਮ ਕੋਰਟ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਇਨ੍ਹਾਂ ਬਿੱਲਾਂ 'ਤੇ ਦੋਹਰੀ ਰਾਜਨੀਤੀ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਇੱਕ ਪਲੇਟਫਾਰਮ 'ਤੇ ਇੱਕਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੀ ਅਗਵਾਈ ਵਿੱਚ ਇਹ ਲੜਾਈ ਲੜਣ ਲਈ ਤਿਆਰ ਹੈ।
ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਖੇਤੀ ਬਿੱਲਾਂ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਪੰਜਾਬੀ ਦੇ ਮੁੱਦੇ ਨੂੰ ਨਿਰ-ਅਧਾਰ ਕਹੇ ਜਾਣ 'ਤੇ ਸੁਖਬੀਰ ਬਾਦਲ ਨੇ ਕਿਹਾ ਪੰਜਾਬੀ ਨੂੰ ਜਾਣਬੁੱਝ ਕੇ ਸ਼ਾਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਡਰਾਮੇ ਕਰ ਰਹੀ ਹੈ।