ਗੁਰਦਾਸਪੁਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਵੱਲੋਂ ਸਰਹੱਦੀ ਇਲਾਕੇ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਸ਼ੁਗਰਕੈਨ ਰਿਸਰਚ ਅਤੇ ਡਿਵੈਲਪਮੈਂਟ ਇੰਸਟੀਚਿਊਟ ਦਾ ਉਦਘਾਟਨ ਕੀਤਾ ਗਿਆ।
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਵੱਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) 'ਤੇ ਲਗਾਏ ਗਏ ਆਰੋਪਾਂ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਲਟ ਵਾਰ ਕਰਦੇ ਹੋਏ ਕਿਹਾ ਕਿ ਮਜੀਠੀਆ ਨੂੰ ਬੋਲਣ ਦੀ ਆਦਤ ਹੈ। ਜੇਕਰ ਉਹਨਾਂ ਦੇ ਇਹ ਆਰੋਪ ਸੱਚ ਹੁੰਦੇ ਹਨ ਤਾਂ ਉਹ ਸਿਆਸਤ ਛੱਡ ਜਾਣਗੇ।
ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਜਾਂ ਰਹੇ ਸਵਾਲਾਂ ਦੇ ਜਵਾਬ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਖੁਦ ਅਮਰਿੰਦਰ ਸਿੰਘ ਸਹੁੰ ਚੁੱਕ ਸਾਡੇ 4 ਸਾਲ ਬਾਦਲ ਪਰਿਵਾਰ ਨਾਲ ਰਿਸ਼ਤੇਦਾਰੀ ਨਿਭਾਉਂਦੇ ਰਹੇ, ਉਹਨਾਂ ਨੂੰ ਮਹਿਜ਼ ਢਾਈ ਮਹੀਨੇ ਦਾ ਸਮਾਂ ਮਿਲਿਆ ਹੈ, ਜੇਕਰ ਵੱਧ ਹੁੰਦਾ ਤਾਂ ਅਮਰਿੰਦਰ ਸਿੰਘ ਨੂੰ ਵੀ ਅੰਦਰ ਕਰ ਦੇਣਾ ਸੀ।
ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਬੇਅਦਬੀ ਮਾਮਲੇ ਵਿੱਚ ਕਿਹਾ ਕਿ ਉਹਨਾਂ ਦੀ ਜਾਂਚ ਟੀਮ ਤੇਜ਼ੀ ਨਾਲ ਕੰਮ ਕਰ ਰਹੀ ਹੈ, ਲੇਕਿਨ ਉਸ ਦੇ ਨਾਲ ਹੀ ਮਾਨਯੋਗ ਅਦਾਲਤਾਂ ਦੇ ਹੁਕਮ ਵੀ ਮੰਨਣੇ ਪੈਂਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਕੂਲਾਂ ਅਤੇ ਹੋਰਨਾਂ ਮੁੱਦਿਆਂ 'ਤੇ ਚੁੱਕੇ ਜਾਂ ਰਹੇ ਸਵਾਲਾਂ 'ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਵੱਡਾ ਵਿਕਾਸ ਹੋਇਆ ਹੈ ਅਤੇ ਇਹ ਪੰਜਾਬ ਦੇ ਲੋਕ ਜਾਣਦੇ ਹਨ ਅਤੇ ਪੰਜਾਬ ਦੇ ਹਰ ਸਰਹੱਦੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਸੜਕਾਂ ਗਲੀਆਂ ਅਤੇ ਹੋਰ ਵਿਕਾਸ ਹੋਇਆ ਹੈ, ਜੋ ਦਿੱਲੀ ਦੇ ਮੁਕਾਬਲੇ ਕੀਤੇ ਚੰਗਾ ਹੈ।
ਇਹ ਵੀ ਪੜੋ:- ਸਰਕਾਰ ਬਣਾਉਣ ਨੂੰ ਲੈਕੇ ਸਿੱਧੂ ਦੇ ਵੱਡੇ ਬਿਆਨ ਤੇ ਵਾਅਦੇ