ਗੁਰਦਾਸਪੁਰ/ਅੰਮ੍ਰਿਤਸਰ: ਗੁਰਦਾਸਪੁਰ ਹਲਕਾ ਤੋਂ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਤੇ ਗੁਰਦੁਆਰਾ ਕੰਧ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਕੈਬਿਨੇਟ ਮੰਤਰੀ ਸੁੱਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਗੁਰਜੀਤ ਸਿੰਘ ਔਜਲਾ ਮੌਜੂਦ ਸਨ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਆਏ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਨੀ ਦਿਓਲ ਨਾਲ ਮੁਕਾਬਲੇ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਸਨੀ ਦਿਓਲ ਨਾਲ ਨਹੀਂ ਸਗੋਂ ਉੱਥੇ ਬੈਠੇ ਉਸ ਕਲਾਕਾਰ ਨਾਲ ਹੈ, ਜੋ ਅਭਿਨੇਤਾ ਤੋਂ ਨੇਤਾ ਬਣ ਕੇ ਲੋਕਾਂ ਨੂੰ ਬੇਵਕੂਫ਼ ਬਣਾ ਰਿਹਾ ਹੈ।