ਗੁਰਦਾਸਪੁਰ : ਲੋਕਸਭਾ ਚੋਣਾਂ ਹਾਰਨ ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਵਿੱਚ ਲੋਕਾਂ ਦਾ ਧੰਨਵਾਦ ਕਰਨ ਪਹੁੰਚੇ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਆਏ ਹਨ।
ਜਾਖੜ ਨੇ ਆਪਣੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਕਿ ਉਹ ਪ੍ਰਧਾਨਗੀ ਤੋਂ ਦਿੱਤਾ ਹੋਇਆ ਅਸਤੀਫ਼ਾ ਵਾਪਿਸ ਨਹੀਂ ਲੈਣਗੇ ਉਹ ਆਪਣੇ ਫ਼ੈਸਲੇ ਤੇ ਕਾਇਮ ਹਨ। ਉਹ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਦੇ ਚੁੱਕੇ ਹਨ ਅਤੇ ਅੱਗੇ ਉਹ ਜੋ ਫ਼ੈਸਲਾ ਕਰਨਗੇ ਉਹਨਾਂ ਨੂੰ ਮਨਜ਼ੂਰ ਹੋਵੇਗਾ।
ਉਹਨਾਂ ਨੇ ਸਿੱਧੂ ਦੀ ਨਰਾਜ਼ਗੀ 'ਤੇ ਕਿਹਾ ਕਿ ਕੋਈ ਬਾਗੀ ਨਹੀਂ ਹੈ ਉਹ ਸਿੱਧੂ ਨਾਲ ਹਨ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਾਂਗੇ।