ਗੁਰਦਾਸਪੁਰ: ਪੁਲਿਸ ਲਾਈਨ ਗੁਰਦਾਸਪੁਰ(Police Line Gurdaspur) ਦੇ ਸਫਾਈ ਕਰਮਚਾਰੀ ਨੂੰ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜੋ ਕਿ ਇਸ ਨੌਜਵਾਨ ਗੁਰਦਾਸਪੁਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਚੋਰੀ ਕੀਤੇ ਸਨ।
ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਇਸ ਨੌਜਵਾਨ ਨੂੰ ਗੁਰਦਾਸਪੁਰ ਦੇ ਐਸ.ਡੀ ਕਾਲਜ ਨੇੜੇ ਨਾਕੇਬੰਦੀ ਕਰ ਇਸਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਇਸਨੇ ਚੋਰੀ ਦੇ 7 ਮੋਟਰਸਾਈਕਲ ਹੋਰ ਬਰਾਮਦ ਕਰਵਾਏ ਹਨ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਇਕ ਨੌਜਵਾਨ ਸੁਨੀਲ ਕੁਮਾਰ ਉਰਫ਼ ਬਬਲੂ ਇਕ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਗੁਰਦਾਸਪੁਰ ਨੂੰ ਆ ਰਿਹਾ ਹੈ।
ਜਿਸ ਨੂੰ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਗੁਰਦਾਸਪੁਰ ਪੁਲਿਸ ਲਾਈਨ ਵਿਖੇ ਸਫਾਈ ਕਰਮਚਾਰੀ ਦਾ ਕੰਮ ਕਰਦਾ ਹੈ, ਅਤੇ ਚੋਰੀ ਕਰਨ ਦਾ ਆਦਿ ਹੈ।
ਪੁੱਛਗਿੱਛ ਦੌਰਾਨ ਇਸ ਨੇ ਦੱਸਿਆ ਕਿ ਇਸ ਨੇ ਗੁਰਦਾਸਪੁਰ ਵਿਚੋਂ 7 ਮੋਟਰਸਾਈਕਲ ਹੋਰ ਚੋਰੀ ਕੀਤੇ ਹਨ, ਜੋ ਕਿ ਇਸ ਨੇ ਬਹਿਰਾਮਪੁਰ ਰੋਡ 'ਤੇ ਕਿਸੇ ਸੁੰਨਸਾਨ ਜਗ੍ਹਾ 'ਤੇ ਲੁਕਾਏ ਹੋਏ ਹਨ। ਜੋ ਕਿ ਪੁਲਿਸ ਨੇ ਬਰਾਮਦ ਕਰਕੇ ਇਸ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਉੱਪ ਮੁੱਖ ਮੰਤਰੀ ਰੰਧਾਵਾ ਦਾ ਕੈਪਟਨ ‘ਤੇ ਵੱਡਾ ਬਿਆਨ