ਬਟਾਲਾ: ਦਾਰਾ ਸਲਾਮ ਇਲਾਕੇ ‘ਚ ਦੋ ਮੰਜਿਲਾਂ ਇਮਾਰਤ ‘ਚ ਅੱਗ (Fire) ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ (Fire brigade) ਦੀਆਂ 3 ਗੱਡੀਆ ਅੱਗ ‘ਤੇ ਕਾਬੂ ਪਾਉਣ ਵਿੱਚ ਕਾਮਯਾਬ ਹੋ ਗਈਆ ਹਨ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ, ਪਰ ਅੱਗ ਇੰਨੀ ਭਿਆਨਕ ਸੀ ਕਿ ਇਮਾਰਤ ਵਿੱਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ, ਹਾਲਾਂਕਿ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰ ਦੇ 4 ਵਜੇ ਦੀ ਦੱਸੀ ਜਾ ਰਹੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਦੁਕਾਨ ਮਾਲਿਕ ਚਾਂਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ ਚਾਰ ਵਜੇ ਦੁਕਾਨ ਦੇ ਗੁਆਂਢੀਆਂ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਉਹ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚੇ।
ਇਸ ਮੌਕੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਵਿਭਾਗ ‘ਤੇ ਇਲਜ਼ਾਮ (Allegations against the fire brigade) ਲਗਾਉਦੇ ਕਿਹਾ ਕਿ ਫਾਇਰ ਬ੍ਰਿਗੇਡ (Fire brigade) ਨੂੰ ਬਾਰ-ਬਾਰ ਫੋਨ ਕਰਨ ਦੇ ਬਾਅਦ ਵੀ ਕਿਸੇ ਵੀ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ ਅਤੇ ਅੱਤ ਉਨ੍ਹਾਂ ਨੇ ਖੁਦ ਫਾਇਰ ਬ੍ਰਿਗੇਡ (Fire brigade) ਦੇ ਦਫ਼ਤਰ ਜਾ ਕੇ ਘਟਨਾ ਦੀ ਜਾਣਕਾਰੀ ਅਧਿਕਾਰੀਆ ਨੂੰ ਦਿੱਤੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ (Fire brigade) ਦੇ ਅਧਿਕਾਰੀ ਘਟਨਾ ‘ਤੇ ਪਹੁੰਚੇ। ਦੁਕਾਨ ਮਲਿਕ ਦੇ ਮੁਤਾਬਕ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਜਦਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।
ਉਧਰ ਫਾਇਰ ਬ੍ਰਿਗੇਡ (Fire brigade) ਦੇ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਫਾਇਰ ਸਟੇਸ਼ਨ (Batala Fire Station) ਤੋਂ ਹੁਣ ਤੱਕ ਤਿੰਨ ਗੱਡੀਆਂ ਅਤੇ ਇੱਕ ਗੁਰਦਾਸਪੁਰ ਤੋਂ ਆ ਚੁੱਕੀ ਹੈ ਅਤੇ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ: Mi-17V5 ਹੈਲੀਕਾਪਟਰ ਕ੍ਰੈਸ਼ ਦੀਆਂ ਦਰਦਨਾਕ ਵੀਡਿਓ ਆਈਆਂ ਸਾਹਮਣੇ