ETV Bharat / state

ਨਾੜ ਨੂੰ ਲਗਾਈ ਅੱਗ ਪਨਸਪ ਦੇ ਗੁਦਾਮਾਂ ਤੱਕ ਪਹੁੰਚੀ, 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ - fire in Gurdaspur reached the warehouses of Panasp

ਗੁਰਦਾਸਪੁਰ ਵਿੱਚ ਨਾੜ ਨੂੰ ਅੱਗ ਲਗਾਉਣ ਕਾਰਨ ਅੱਗ ਪਨਸਪ ਦੇ ਗੋਦਾਮ ਤੱਕ ਪਹੁੰਚ ਗਈ, ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ। ਇਸ ਮੌਕੇ ਸਰਕਾਰੀ ਅਫ਼ਸਰਾਂ ਨੇ ਕਿਸਾਨ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨਾੜ ਨੂੰ ਲਗਾਈ ਅੱਗ ਪਨਸਪ ਦੇ ਗੁਦਾਮਾਂ ਤੱਕ ਪਹੁੰਚੀ, 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

author img

By

Published : May 14, 2023, 7:41 AM IST

ਨਾੜ ਨੂੰ ਲਗਾਈ ਅੱਗ ਪਨਸਪ ਦੇ ਗੁਦਾਮਾਂ ਤੱਕ ਪਹੁੰਚੀ, 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

ਗੁਰਦਾਸਪੁਰ: ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ। ਇਸ ਨਾਲ ਕਈ ਵੱਡੇ ਹਾਦਸੇ ਵਾਪਰ ਸਕਦੇ ਹਨ ਪਰ ਇਸ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਮਾਮਲਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਲਾਈ ਅੱਗ ਇੰਨੀ ਵੱਧ ਗਈ ਕਿ ਅੱਗ ਪਨਸਪ ਦੇ ਗੋਦਾਮ ਤੱਕ ਪਹੁੰਚ ਗਈ।

ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼: ਗੋਦਾਮ ਵਿੱਚ ਕੰਮ ਕਰਦੇ ਮਜ਼ਦੂਰਾਂ ਅਤੇ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਬੁਝਾਈ ਨਹੀਂ ਜਾ ਸਕੀ, ਜਿਸ ਤੋਂ ਬਾਅਦ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਨਸਪ ਖਰੀਦ ਏਜੰਸੀ ਦੇ ਇੰਸਪੈਕਟਰ ਸਚਿਨ ਸਿਆਲ ਨੇ ਦੱਸਿਆ ਕਿ ਗੋਦਾਮ 'ਚ ਕੰਮ ਕਰਦੇ ਮਜ਼ਦੂਰ ਨੇ ਆ ਕੇ ਦੱਸਿਆ ਕਿ ਗੋਦਾਮ 'ਚ ਅੱਗ ਲੱਗ ਗਈ ਹੈ ਅਤੇ ਇਹ ਅੱਗ ਖੇਤਾਂ 'ਚ ਫੈਲ ਰਹੀ ਹੈ।

ਕਿਸਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ : ਕਿਸਾਨ ਨੇ ਆਪਣੇ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ ਸੀ, ਪਰ ਤੇਜ਼ ਹਨੇਰੀ ਕਾਰਨ ਅੱਗ ਗੋਦਾਮਾਂ ਤੱਕ ਪਹੁੰਚ ਗਈ ਹੈ। ਇਸ ਤੋਂ ਬਾਅਦ ਸਚਿਨ ਸਿਆਲ ਵੱਲੋਂ ਖੇਤਾਂ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਤੋਂ ਸਟੋਰ ਕੀਤੀ ਫਸਲ ਤਾਂ ਬਚ ਗਈ ਪਰ ਪਲਾਸਟਿਕ ਦੀ ਤਰਪਾਲ ਅਤੇ ਕਰੇਟ ਬੁਰੀ ਤਰ੍ਹਾਂ ਸੜ ਗਏ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ: ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਾਰੀਵਾਲ ਸਥਿਤ ਪਨਸਪ ਖਰੀਦ ਏਜੰਸੀ ਦੇ ਗੋਦਾਮਾਂ ਵਿੱਚ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਖੇਤਾਂ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.