ਦੀਨਾਨਗਰ : ਪੁਲਵਾਮਾ ਵਿੱਚ ਸੀ.ਆਰ.ਪੀ ਐੱਫ ਦੇ ਕਾਫ਼ਲੇ ਉੱਤੇ ਹੋਏ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨਾਂ ਦੀ ਸ਼ਹਾਦਤ ਨੂੰ ਇੱਕ ਸਾਲ ਦਾ ਸਮਾਂ ਬੀਤ ਚੁੱਕਿਆ ਹੈ, ਪਰ ਉਨ੍ਹਾਂ ਦੇ ਪਰਿਵਾਰਾਂ ਲਈ ਹਾਲੇ ਵੀ ਇਹ ਸੱਚ ਮੰਨਣਾ ਮੁਸ਼ਕਿਲ ਹੈ ਕਿ ਉਨ੍ਹਾਂ ਦੇ ਆਪਣੇ ਇਸ ਦੁਨੀਆ ਤੋਂ ਜਾ ਚੁੱਕੇ ਹਨ। ਦੀਨਾਨਗਰ ਦੇ ਰਹਿਣ ਵਾਲੇ ਮਨਿੰਦਰ ਸਿੰਘ ਵੀ ਇਨ੍ਹਾਂ 40 ਜਵਾਨਾਂ 'ਚ ਸ਼ਾਮਲ ਸਨ , ਜਿਨ੍ਹਾਂ ਆਪਣੀ ਜਾਨ ਦੇਸ਼ ਦੀ ਸੁਰੱਖਿਆ ਲਈ ਕੁਰਬਾਨ ਕਰ ਦਿੱਤੀ ।
ਮਨਿੰਦਰ ਸਿੰਘ ਦੀ ਪਹਿਲੀ ਬਰਸੀ ਮੌਕੇ ਇੱਕ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਸਮਾਗਮ 'ਚ ਪੰਜਾਬ ਸਰਕਾਰ ਦੀ ਤਰਫੋਂ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਸ਼ਹੀਦ ਮਨਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸ਼ਹੀਦ ਮਨਿੰਦਰ ਸਿੰਘ ਨੇ ਭਰਾ ਲਖਵੀਸ਼ ਸਿੰਘ ਨੇ ਕਿਹਾ ਕਿ ਮਨਿੰਦਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ੍ਹ ਟੁੱਟ ਚੁਕਿਆ ਹੈ। ਉਨ੍ਹਾਂ ਆਖਿਆਂ ਕਿ ਸਰਕਾਰ ਨੇ ਜੋ ਵਾਅਦੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੇ ਸਨ ਉਨ੍ਹਾਂ ਨੂੰ ਤੁਰੰਤ ਪੂਰਾ ਕਰੇ। ਉਨ੍ਹਾਂ ਦੱਸਿਆ ਕਿ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਸ ਨੂੰ ਪੰਜਾਬ ਪੁਲਿਸ ਵਿੱਚ ਬਤੌਰ ਸਿਪਾਹੀ ਦੋ ਤਿੰਨ ਦਿਨਾਂ ਵਿੱਚ ਨਿਯੁਕਤ ਕੲ ਦਿੱਤਾ ਜਾਵਗੇ।
ਦੇਸ਼ ਲਈ ਆਪਣਾ ਜਾਨਾਂ ਵਾਰਨ ਵਾਲੇ ਵੀਰ ਸਪੂਤਾਂ ਦੀ ਕੁਰਬਾਨੀ ਨੂੰ ਹਮੇਸ਼ਾ ਹੀ ਲੋਕਾਂ ਵਲੋਂ ਯਾਦ ਰੱਖਿਆ ਜਾਂਦਾ ਹੈ। ਪਰ ਸਮੇਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ ।