ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪੁਲਿਸ ਕਪਤਾਨ ਡੀ. ਸੁਡਰਵਿਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਰਾਰਤੀ ਅਨਸਰਾਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕੰਮ ਕਰ ਰਹੀ ਥਾਣਾ ਸਿਟੀ ਪੁਲਿਸ ਨੇ ਬੀਤੇਂ ਦਿਨੀਂ ਮੋਬਾਇਲ ਖੋਹਣ ਦੇ ਦੋਸ਼ ’ਚ ਤਿੰਨ ਵਿਅਕਤੀਆਂ ਵਿਰੁੱਧ ਸ਼ਿਕਾਇਤ ਕਰਤਾ ਬੌਬੀ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਬਿਆਨਾਂ ’ਤੇ ਮਾਮਲਾ ਦਰਜ਼ ਕੀਤਾ ਸੀ। ਥਾਣਾ ਸਿਟੀ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਜਦ ਆਪਣੇ ਕੰਮ ਤੋਂ ਘਰ ਜਾ ਰਿਹਾ ਸੀ ਤਾਂ ਦਾਣਾ ਮੰਡੀ ਕੋਲ ਤਿੰਨ ਨੌਜਵਾਨਾਂ ਜੋ ਮੋਟਰਸਾਇਕਲ ਨੰਬਰ ਪੀਬੀ 30 ਯੂ 7872 ਤੇ ਸਵਾਰ ਹੋ ਕੇ ਆਏ ਜਿਹਨਾਂ ਨੇ ਉਸਦਾ ਮੋਬਾਇਲ ਖੋਹ ਲਿਆ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਇੰਚਾਰਜ਼ ਅੰਗਰੇਜ਼ ਸਿੰਘ ਦੀ ਅਗਵਾਈ ਵਿੱਚ ਕੰਮ ਕਰ ਰਹੇ ਏਐਸਆਈ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਲਜ਼ਮ ਅਰੁਣ ਕੁਮਾਰ , ਨਿਕੜਾ ਉਰਫ ਰੌਬਿਨ ਨੂੰ ਛਾਪੇਮਾਰੀ ਦੌਰਾਨ ਗ੍ਰਿਫਤਾਰ ਕਰ ਲਿਆ ਤੇ ਤੀਸਰੇ ਮੁਲਜ਼ਮ ਬਲਜੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਭਾਲ ਜਾਰੀ ਹੈ। ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 2 ਮੋਟਰਸਾਇਕਲ ਤੇ 2 ਮੋਬਾਇਲ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ਼ ਅੰਗਰੇਜ਼ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਅਕਸਰ ਹੀ ਲੁੱਟਾਂ ਖੋਹਾਂ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਆ ਰਹੇ ਸਨ ਤੇ ਜਿੰਨਾਂ ਦੇ ਖਿਲਾਫ਼ ਪਹਿਲਾਂ ਵੀ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ਼ ਹਨ।
ਇਹ ਵੀ ਪੜੋ:ਬਰਨਾਲਾ: ਪਿੰਡਾਂ 'ਚ ਕਿਸਾਨਾਂ ਨੇ ਘਰਾਂ 'ਚ ਕਾਲੀਆਂ ਝੰਡੀਆਂ ਲਗਾ ਮਨਾਇਆ ਕਾਲਾ ਦਿਨ