ਗੁਰਦਾਸਪੁਰ : ਕੇਂਦਰ ਸਰਕਾਰ ਵੱਲੋਂ ਅੱਜ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ ਕੁਝ ਸ਼ਰਧਾਲੂਆਂ ਨੇ ਗੌਰਮਿੰਟ ਆਫ ਇੰਡੀਆ ਦੀ ਵੈੱਬਸਾਈਟ ਤੇ ਅਪਲਾਈ ਕਰ ਕੌਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਮਨਜ਼ੂਰੀ ਲਈ ਸੀ। ਜੋ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਰਾਹੀਂ ਸਵੇਰੇ ਨੌ ਵਜੇ ਦੇ ਕਰੀਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਏ ਸਨ ਅਤੇ ਕਰੀਬ ਤਿੰਨ ਵਜੇ ਤੋਂ ਬਾਅਦ ਦਰਸ਼ਨ ਕਰ ਕੌਰੀਡੋਰ ਰਾਹੀਂ ਵਾਪਿਸ ਪਰਤੇ।
ਇਸ ਮੌਕੇ ਦਿੱਲੀ ਤੋਂ ਆਏ ਸ਼ਰਧਾਲੂ ਪ੍ਰਭਜੋਤ ਸਿੰਘ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਬੜੇ ਵੱਡਭਾਗੇ ਹਨ ਕਿ ਜੋ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਵਿਖੇ ਪ੍ਰਕਾਸ਼ ਉਤਸਵ ਦੀਆਂ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਪਹੁੰਚਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਪਾਕਿਸਤਾਨ ਦੀ ਸੰਗਤ ਵੱਲੋਂ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਸ਼੍ਰੀ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਪ੍ਰਭਾਤ ਫੇਰੀ
ਉਨ੍ਹਾਂ ਦੱਸਿਆ ਕਿ ਸਾਰੀ ਸੰਗਤ ਨੂੰ ਲੰਗਰ ਪ੍ਰਸ਼ਾਦਾ ਛਕਾਇਆ ਗਿਆ। ਇਸ ਮੌਕੇ 'ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਜੋ ਇਸ ਲਾਂਘੇ ਨੂੰ ਦੁਬਾਰਾ ਤੋਂ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕੋਲੋਂ ਕੋਰੋਨਾ ਰਿਪੋਰਟ ਵੈਕਸੀਨੇਸ਼ਨ ਦੀ ਰਿਪੋਰਟ ਮੰਗੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਸਾਨੀ ਦੇ ਨਾਲ ਅੱਗੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਲੋਕਾਂ ਅਤੇ ਸੰਗਤ ਨੇ ਉਨ੍ਹਾਂ ਨੂੰ ਬਹੁਤ ਪਿਆਰ ਬਖ਼ਸ਼ਿਆ ਹੈ।
ਇਹ ਵੀ ਪੜ੍ਹੋ : Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ