ETV Bharat / state

ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰੂ ਘਰਾਂ 'ਚ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਓਠੀਆਂ ਸਾਹਿਬ ਦੀ ਇੱਕ ਏਕੜ ਜ਼ਮੀਨ 'ਚ ਨੀਮ ਜੰਗਲ ਲਗਾਉਣ ਦੀ ਸੇਵਾ ਸ਼ੁਰੂ ਕੀਤੀ ਹੈ। ਇਸੇ ਤਹਿਤ ਹੀ ਕਾਰ ਸੇਵਾ ਵਾਲੇ ਬਾਬ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ 2500 ਦੇ ਕਰੀਬ ਵੱਖ-ਵੱਖ ਬੂਟੇ ਲਗਾ ਕੇ ਇਸ ਕਾਰਜ ਦੀ ਅਰੰਭਤਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰੂ ਘਰਾਂ 'ਚ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ
ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰੂ ਘਰਾਂ 'ਚ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ
author img

By

Published : Jul 4, 2020, 7:47 PM IST

Updated : Jul 4, 2020, 8:22 PM IST

ਬਟਾਲਾ: ਅੱਜ ਦੇ ਆਧੁਨਿਕ ਦੌਰ ਵਿੱਚ ਹੋਈ ਤਰੱਕੀ ਨੇ ਵਾਤਾਵਰਣ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਵੱਧ ਰਹੇ ਪ੍ਰਦੂਸ਼ਨ ਨੇ ਮਨੁੱਖ ਜਾਤੀ ਸਾਹਮਣੇ ਕਈ ਵੱਡੀਆਂ ਚਨੌਤੀਆਂ ਖੜ੍ਹੀਆਂ ਕੀਤੀਆਂ ਹਨ। ਇਸ ਪ੍ਰਦੂਸ਼ਨ ਨੂੰ ਘੱਟ ਕਰਨ ਲਈ ਵੇਲੇ ਦੀ ਲੋੜ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਸੇ ਦੌਰਾਨ ਧਾਰਮਿਕ, ਸਮਾਜਿਕ ਅਤੇ ਵਾਤਾਵਰਣ ਪ੍ਰੇਮੀ ਸੰਸਥਾਵਾਂ ਲੋਕਾਂ ਨੂੰ ਜਿੱਥੇ ਰੁੱਖ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ, ਉੱਥੇ ਹੀ ਕਈ ਸੰਸਥਾਵਾਂ ਆਪ ਵੀ ਰੁੱਖ ਲਗਾ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰੂ ਘਰਾਂ 'ਚ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ

ਕੁਝ ਇਸੇ ਤਰ੍ਹਾਂ ਦਾ ਹੀ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਓਠੀਆਂ ਸਾਹਿਬ ਦੀ ਇੱਕ ਏਕੜ ਜ਼ਮੀਨ 'ਚ ਨੀਮ ਜੰਗਲ ਲਗਾਉਣ ਦੀ ਸੇਵਾ ਸ਼ੁਰੂ ਕੀਤੀ ਹੈ। ਇਸੇ ਤਹਿਤ ਹੀ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ 2500 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਇਸ ਕਾਰਜ ਦੀ ਅਰੰਭਤਾ ਕੀਤੀ ਹੈ।

ਇਸ ਕਾਰਜ ਬਾਰੇ ਗੱਲ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੱਕਤਰ ਡਾਕਟਰ ਰੂਪ ਸਿੰਘ ਨੇ ਕਿਹਾ ਵਾਤਾਵਰਣ ਨੂੰ ਬਚਾਉਣ ਦਾ ਇੱਕ ਇੱਕ ਤਰੀਕਾ ਹੈ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਗਾਈਏ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੇ 45 ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ 'ਤੇ ਨੀਮ ਜੰਗਲ ਲਗਾਉਣ ਦੀ ਯੋਜਨਾ ਬਣਾਈ ਹੈ। ਇਸੇ ਤਹਿਤ ਹੀ ਅੱਜ ਇਤਿਹਾਸਕ ਗੁਰਦੁਆਰਾ ਓਠੀਆਂ ਸਾਹਿਬ ਤੋਂ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਦੀ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਕਰਨਗੇ। ਉਨ੍ਹਾਂ ਕਿਹਾ ਇਸ ਨੀਮ ਜੰਗਲ ਨਾਲ ਜੀਵ -ਜੰਤੂਆਂ ਨੂੰ ਵੀ ਆਸਰਾ ਮਿਲੇਗਾ, ਜਿਸ ਨਾਲ ਇਲਾਕੇ ਦੇ ਵਾਤਾਵਰਣ ਨੂੰ ਇੱਕ ਵਲੱਖਣ ਨੁਹਾਰ ਮਿਲੇਗੀ।

ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਓਠੀਆਂ ਸਾਹਿਬ ਵਿੱਚ 2500 ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਜੰਗਲ ਵਿੱਚ ਛਾਂਅਦਾਰ ਬੂਟੇ, ਰਵਾਇਤੀ ਬੂਟੇ ਅਤੇ ਫੱਲਦਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਨੀਮ ਜੰਗਲ ਨੂੰ ਲਗਾਉਣ ਨਾਲ ਇਲਾਕੇ ਦੇ ਵਾਤਾਵਰਣ ਵਿੱਚ ਵੱਡੇ ਪੱਧਰ 'ਤੇ ਸੁਧਾਰ ਹੋਵੇਗਾ।

Last Updated : Jul 4, 2020, 8:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.