ETV Bharat / state

youth died: ਮਹਿਜ਼ 200 ਰੁਪਏ ਨੂੰ ਲੈਕੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ, ਵਾਰਦਾਤ ਮਗਰੋਂ ਮੁਲਜ਼ਮ ਹੋਏ ਫਰਾਰ - 200 ਰੁਪਏ ਪਿੱਛੇ ਨੌਜਵਾਨ ਦਾ ਕਤਲ

ਗੁਰਦਾਸਪੁਰ ਵਿੱਚ ਇੱਕ ਨੌਜਵਾਨ ਦਾ ਮਹਿਜ਼ 200 ਰੁਪਏ ਨੂੰ ਲੈਕੇ ਹੋਏ ਝਗੜੇ ਤੋਂ ਬਾਅਦ ਤਿੰਨ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਨੇ।

The youth died during the dispute in Gurdaspur
youth died: ਮਹਿਜ਼ 200 ਰੁਪਏ ਨੂੰ ਲੈਕੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ, ਵਾਰਦਾਤ ਮਗਰੋਂ ਮੁਲਜ਼ਮ ਹੋਏ ਫਰਾਰ
author img

By

Published : Mar 22, 2023, 5:10 PM IST

youth died: ਮਹਿਜ਼ 200 ਰੁਪਏ ਨੂੰ ਲੈਕੇ ਹੋਏ ਝਗੜੇ 'ਚ ਨੌਜਵਾਨ ਦੀ ਮੌਤ, ਵਾਰਦਾਤ ਮਗਰੋਂ ਮੁਲਜ਼ਮ ਹੋਏ ਫਰਾਰ

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਝ ਵਿਅਕਤੀਆਂ ਨੇ ਮਹਿਜ਼ 200 ਰੁਪਏ ਨੂੰ ਲੈਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਅੱਤੇ ਉਸ ਦੇ ਪਿਓ ਨੂੰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਮਾਮਲਾ ਪਿੰਡ ਸਲਾਹਪੂਰ ਦਾ ਜਿੱਥੇ ਪਿਓ-ਪੁੱਤਰ ਕਿਸੇ ਦੇ ਘਰ ਦਿਹਾੜੀ ਕਰਨ ਲਈ ਜਾਂਦੇ ਸਨ ਅਤੇ ਪਿਓ-ਪੁੱਤ ਨੇ ਉਨ੍ਹਾਂ ਕੋਲੋ 200 ਰੁਪਏ ਉਧਾਰ ਲਏ ਸਨ। ਜਦੋਂ ਉਹਨਾਂ ਨੇ ਪੈਸੈ ਵਾਪਿਸ ਮੰਗੇ ਤਾਂ ਦੋਨਾਂ ਵਿਚਕਾਰ ਬਹਿਸ ਹੋ ਗਈ। ਇਸ ਤੋਂ ਬਾਅਦ ਉਕਤ ਮੁਲਜ਼ਮਾਂ ਨੇ ਆਕੇ ਬੇਸਬਾਲ ਦੇ ਨਾਲ ਆਪਣੇ ਘਰ ਦੇ ਬਾਹਰ ਖੜ੍ਹੇ ਪਿਓ-ਪੁੱਤ ਉੱਤੇ ਹਮਲਾ ਕਰ ਦਿੱਤਾ ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਹੋਏ ਸ਼ਖ਼ਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

200 ਰੁਪਏ ਪਿੱਛੇ ਇੱਕ ਨੌਜਵਾਨ ਦਾ ਕਤਲ: ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਦੋਨੋਂ ਪਿਓ-ਪੁੱਤਰ ਪਿੰਡ ਵਿੱਚ ਹੀ ਕਿਸੇ ਦੇ ਘਰ ਦਿਹਾੜੀ ਦਾ ਕੰਮ ਕਰਦੇ ਸਨ ਅਤੇ ਇਹਨਾਂ ਨੇ 200 ਰੁਪਏ ਉਧਾਰ ਲਏ ਸਨ ਜਿਸ ਕਰਕੇ ਉਕਤ ਵਿਅਕਤੀ ਇਹਨਾਂ ਦੇ ਕੋਲੋਂ ਪੈਸੇ ਵਾਪਸ ਮੰਗ ਰਹੇ ਸਨ। ਇਸ ਤੋਂ ਬਾਅਦ ਇਹਨਾਂ ਦੀ ਬਹਿਸ ਹੋਈ ਅਤੇ ਉਹਨਾਂ ਵਿਅਕਤੀਆਂ ਨੇ ਪਿਓ-ਪੁੱਤਰ ਉਪਰ ਹਮਲਾ ਕਰਕੇ ਦੋਵਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਇਸ ਹਮਲੇ ਵਿੱਚ ਨੌਜਵਾਨ ਸਾਜਨ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਕਿਹਾ ਕਿ 200 ਰੁਪਏ ਪਿੱਛੇ ਇੱਕ ਨੌਜਵਾਨ ਦਾ ਕਤਲ ਹੋ ਜਾਣਾ ਬਹੁਤ ਹੀ ਮਾੜੀ ਗੱਲ ਹੈ, ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ।

ਕਾਰਵਾਈ ਦਾ ਭਰੋਸਾ: ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਦਾ ਕਹਿਣਾ ਹੈ ਕਿ ਪੀੜਤ ਅਤੇ ਹਮਲਾਵਰ ਦੋਵੇਂ ਇੱਕੋ ਪਿੰਡ ਨਾਲ ਸਬੰਧ ਰੱਖਦੇ ਸਨ ਅਤੇ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਹ ਵੀ ਕਿਹਾ ਕਿ ਨੌਜਵਾਨ ਦੀ ਮੌਤ ਸਿਰ ਵਿੱਚ ਕਿਸੇ ਚੀਜ਼ ਨਾਲ ਜ਼ੋਰ ਦੀ ਵਾਰ ਹੋਣ ਕਰਕੇ ਹੋਈ ਹੈ ਅਤੇ ਇਸ ਸਬੰਧੀ ਪੂਰਾ ਸਪੱਸ਼ਟੀਕਰਣ ਪੋਸਟਮਾਰਟਮ ਦੀ ਰਿਪੋਰਟ ਦੇ ਆਉਂਣ ਤੋਂ ਬਾਅਦ ਹੋ ਸਕਦਾ ਹੈ।

ਇਹ ਵੀ ਪੜ੍ਹੋ: Punjab shook due to earthquake: ਭੁਚਾਲ ਕਾਰਣ ਕੰਬਿਆ ਪੰਜਾਬ, ਜਾਣੋ ਪੰਜਾਬ 'ਚ ਹੁਣ ਤੱਕ ਕਿਨੀ ਵਾਰ ਆਇਆ ਹੈ ਭੂਚਾਲ ?

ETV Bharat Logo

Copyright © 2024 Ushodaya Enterprises Pvt. Ltd., All Rights Reserved.