ਗੁਰਦਾਸਪੁਰ: ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮਸਰਾਲਾ ਵਿਖੇ ਉਸ ਸਮੇਂ ਮਾਤਮ ਛਾਂ ਗਿਆ ਜਦੋਂ ਪਿੰਡ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰਹਮਟਨ ਸ਼ਹਿਰ ਵਿੱਚ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨਪਾਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਜੋਂ ਹੋਈ ਹੈ ਜੋ 2019 ਵਿੱਚ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਿਆ ਸੀ।
ਅਚਾਨਕ ਹੋਈ ਬੇਵਕਤੀ ਮੌਤ: ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਅਮਨਪਾਲ ਸਿੰਘ (ਗੋਪੀ ) ਕੈਨੇਡਾ ਦੇ ਸ਼ਹਿਰ ਬਰਹਮਟਨ ਵਿੱਚ ਸਟੱਡੀ ਵੀਜ਼ੇ ਉੱਤੇ ਸੁਨਹਿਰੀ ਭਵਿੱਖ ਦੀ ਉਮੀਦ ਵਿੱਚ ਗਿਆ ਸੀ ਅਤੇ ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਵਿਖੇ ਆਇਆ ਵੀ ਸੀ। ਕੁੱਝ ਸਮਾਂ ਪਿੰਡ ਰਹਿਣ ਤੋ ਬਾਅਦ ਉਹ ਵਾਪਸ ਕੈਨੇਡਾ ਪਰਤ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਨੇ ਦੁਬਾਰਾ ਭਾਰਤ ਆਉਣ ਲਈ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਅਤੇ ਆਪਣਾ ਸਮਾਨ ਵੀ ਪੈਕ ਕਰ ਲਿਆ ਸੀ ਪਰ ਬੀਤੇ ਦਿਨੀ 26 ਦਸੰਬਰ ਨੂੰ ਦੁਪਹਿਰ ਕਰੀਬ 1 ਵਜੇ ਅਚਾਨਕ ਉਸ ਨੂੰ ਉਲਟੀ ਆਈ ਅਤੇ ਉਸ ਦੇ ਕੰਨਾਂ ਵਿੱਚੋਂ ਖੂਨ ਨਿਕਲਣਾ ਵੀ ਸ਼ੁਰੂ ਹੋ ਗਿਆ। ਉਸ ਦੇ ਦੋਸਤਾਂ ਵੱਲੋਂ ਤੁਰੰਤ ਉਸ ਨੂੰ ਮੈਡੀਕਲ ਸਹੂਲਤ ਦੇਣ ਲਈ ਐਂਬੂਲੈਂਸ ਰਾਹੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾ ਵੱਲੋਂ ਕੀਤੇ ਜਾ ਰਹੇ ਇਲਾਜ ਦੌਰਾਨ ਹੀ ਬੇਟੇ ਦੀ ਮੌਤ ਹੋ ਗਈ।
- ਦੀਵਾਨ ਟੋਡਰਮੱਲ ਜੀ ਦੀ 16ਵੀਂ ਪੀੜੀ ਵੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾ ਰਹੀ ਹੈ ਲੰਗਰ, ਕਿਹਾ- ਸਾਰੀ ਪੀੜ੍ਹੀ ਹੈ ਗੁਰੂਘਰ ਲਈ ਸਮਰਪਿਤ
- ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰਾਜਾ ਵੜਿੰਗ ਨੇ ਟੇਕਿਆ ਮੱਥਾ, ਕਿਹਾ-ਸ਼ਹਾਦਤਾਂ ਤੋਂ ਮਿਲਦੀ ਹੈ ਜੀਵਨ ਨੂੰ ਸੇਧ
- ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਮਿਹਨਤ ਲਿਆਈ ਰੰਗ, ਵੰਦੇ ਭਾਰਤ ਐਕਸਪ੍ਰੈਸ ਦੇ ਚੱਲ ਰਹੇ ਸ਼ਡਿਊਲ 'ਚ ਜਲੰਧਰ ਸਟੇਸ਼ਨ ਵੀ ਹੋਇਆ ਸ਼ਾਮਿਲ
ਸਰਕਾਰ ਨੂੰ ਅਪੀਲ: ਭਰੇ ਮੰਨ ਨਾਲ ਗੱਲਬਾਤ ਕਰਦਿਆ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ ਅਤੇ ਪੰਜਾਬ ਦੀ ਨੌਜਵਾਨ ਪੀੜੀ ਜਿਹੜੀ ਅੱਜ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ਾਂ ਵਿੱਚ ਪੜਾਈ ਕਰਨ ਵਾਸਤੇ ਜਾ ਰਹੀ ਹੈ ਉਹ ਵਿਦੇਸ਼ ਵਿੱਚ ਜਾ ਕੇ ਖਰਚੇ ਦੇ ਬੋਝ ਕਾਰਨ ਮਾਨਸਿਕ ਤਣਾਅ ਵਿੱਚ ਆਉਂਦੇ ਹਨ, ਮਗਰੋਂ ਹਾਰਟ ਅਟੈਕ ਸਮੇਤ ਕਈ ਭਿਆਨਕ ਬਿਮਾਰੀਆ ਦੇ ਸ਼ਿਕਾਰ ਹੋਕੇ ਕੀਮਤੀ ਜਾਨ ਗਵਾਉਂਦੇ ਹਨ। ਜੇਕਰ ਸਰਕਾਰ ਬੱਚਿਆ ਲਈ ਇੱਥੇ ਰੋਜ਼ਗਾਰ ਦੇ ਸਾਧਨ ਪੈਦਾ ਕਰੇ, ਤਾਂ ਕੋਈ ਵੀ ਮਾਂ-ਬਾਪ ਆਪਣੇ ਜਿਗਰ ਦੇ ਟੋਟਿਆਂ ਨੂੰ ਰੁਜ਼ਗਾਰ ਲਈ ਬਾਹਰ ਨਾ ਭੇਜੇ । ਇਸ ਨੌਜਵਾਨ ਦੀ ਹੋਈ ਅਚਾਨਕ ਮੌਤ ਨਾਲ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਿੰਡ ਮਸਰਾਲਾ ਵਿਖੇ ਪਹੁੰਚੇ।