ਗੁਰਦਾਸਪੁਰ: ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਤੋਂ ਸਾਹਮਣੇ ਆਇਆ ਹੈ। ਪਿੰਡ ਭਰੋ ਹਾਰਨੀ ਦਾ ਰਹਿਣ ਵਾਲਾ ਗੁਰਪ੍ਰਤਾਪ ਸਿੰਘ ਨਾਮ ਦਾ ਨੌਜਵਾਨ ਜੋ ਕੈਨੇਡਾ ਪੜ੍ਹਾਈ ਕਰਨ ਦੇ ਲਈ ਗਿਆ ਸੀ। ਨੌਜਵਾਨ ਨੂੰ ਕੈਨੇਡਾ ਗਏ 5 ਸਾਲ ਹੋ ਗਏ ਸਨ। ਉਸ ਦੀ ਕੈਨੇਡਾ ਵਿੱਚ ਹੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕੀਆ।
ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਅਪੀਲ: ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਮਾਪਿਆ ਦਾ ਇਕਲੌਤਾ ਪੁੱਤ ਸੀ। ਕੁਝ ਮਹੀਨੇ ਬਾਅਦ ਉਸ ਦੀ ਭੈਣ ਨੇ ਵੀ ਪੜ੍ਹਨ ਲਈ ਉਸ ਕੋਲ ਜਾਣਾ ਸੀ। ਉਨ੍ਹਾਂ ਦੱਸਿਆ ਕਿ ਗੁਰਪ੍ਰਤਾਪ ਸਿੰਘ ਦਾ ਫੋਨ ਕਦੇ ਕਦੇ ਆਉਦਾ ਸੀ। ਪਰ ਪਿਛਲੇ 1 ਮਹੀਨੇ ਤੋਂ ਪਰਿਵਾਰ ਦੇ ਕਿਸੇ ਵੀ ਮੈਂਬਰ ਦੀ ਉਸ ਨਾਲ ਕੋਈ ਗੱਲ ਨਹੀਂ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਗੁਰਪ੍ਰਤਾਪ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਅਪੀਲ ਕਰ ਰਹੇ ਹਨ। ਪਰਿਵਾਰਕ ਮੈਂਬਰ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਕੈਨੇਡਾ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਜਲਦ ਤੋਂ ਜਲਦ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ।
ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ। ਗੁਰਪ੍ਰਤਾਪ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ:- BBC Documentary Controversy: PU ਵਿੱਚ ਡਾਕੂਮੈਂਟਰੀ ਨੂੰ ਲੈਕੇ ਹੰਗਾਮਾ, ਅਧਿਕਾਰੀਆਂ ਨੇ ਕਰਵਾਈ ਬੰਦ