ਗੁਰਦਾਸਪੁਰ : ਕਿਸਾਨ ਸੁਖਦੇਵ ਸਿੰਘ ਕਰੀਬ 8 ਸਾਲ ਵਿਦੇਸ਼ ਵਿੱਚ ਕੰਮ ਕਰਨ ਤੋਂ ਬਾਅਦ ਨਿਰਾਸ਼ ਹੋ ਕੇ ਜਦੋਂ ਆਪਣੇ ਪਿੰਡ ਆਇਆ ਤਾਂ ਉਸਨੇ ਆਪਣੇ ਪਿਤਾ ਨਾਲ ਗੁੜ ਬਣਾਉਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਕ੍ਹੱਲ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਲਈ ਬਹੁਤ ਜ਼ਿਆਦਾ ਉਤਸਾਹਿਤ ਹੁੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਜਾ ਕੇ ਵੀ ਓਨੀ ਜ਼ਿਆਦਾ ਕਮਾਈ ਨਹੀਂ ਹੁੰਦੀ ਜਿੰਨੀ ਅਸੀਂ ਪੰਜਾਬ ਵਿੱਚ ਰਹਿ ਕੇ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਥੇ ਜਾ ਕੇ ਵੀ ਮਿਹਨਤ ਕਰਨੀ ਪੈਂਦੀ ਹੈ ਪਰ ਤੇ ਬੰਦਾ ਮਹਿਨਤੀ ਹੋਵੇ ਤੇ ਇਥੇ ਰਹਿ ਕੇ ਵੀ ਕਮਾਈ ਕਰ ਸਕਦਾ ਹੈ ਉਹਨਾਂ ਨੇ ਕਿਹਾ ਕਿ ਮੈ ਖੁਦ ਗੁੜ ਵੇਚਕੇ ਸਵਾ ਲੱਖ ਰੁਪਏ ਮਹੀਨਾ ਕਮਾ ਰਿਹਾ ਹਾਂ ਨਾਲ ਆਪਣੇ ਪਰਿਵਾਰ ਵਿੱਚ ਖ਼ੁਸ਼ ਹਾਂ।
ਗੁੜ ਬਣਾਉਣਾ ਮਿਹਨਤ ਦਾ ਕੰਮ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨੇ ਕਿਹਾ ਕਿ ਗੁੜ ਬਣਾਉਣ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸ ਕੰਮ ਲਈ ਪਹਿਲਾਂ ਗੰਨੇ ਦੀ ਫਸਲ ਲਗਾਉਣੀ ਪੈਦੀ ਹੈ ਇਸ ਤੋਂ ਬਾਅਦ ਉਸ ਨੂੰ ਤਿਆਰ ਹੋਣ ਵਿਚ ਤਕਰੀਬਨ ਅੱਠ ਮਹੀਨੇ ਦਾ ਸਮਾਂ ਲੱਗਦਾ ਹੈ। ਉਹਨਾਂ ਨੇ ਕਿਹਾ ਕਿ ਗੰਨੇ ਦੀ ਕਟਾਈ ਤੋਂ ਬਾਅਦ ਇਸਦੀ ਰੋਹ ਬਣਾਈ ਜਾਂਦੀ ਹੈ ਅਤੇ ਉਸਨੂੰ ਪਕਾ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਦਾ ਗੁੜ ਤਿਆਰ ਕੀਤਾ ਜਾਂਦਾ ਹੈ ਸੁਖਦੇਵ ਸਿੰਘ ਨੇ ਕਿਹਾ ਕਿ ਇਸ ਕੰਮ ਲਈ ਮੈਂ ਮੇਰੇ ਪਿਤਾ ਜੀ ਅਤੇ ਇਕ ਆਦਮੀ ਅਸੀਂ ਹੋਰ ਰੱਖਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮਿਹਨਤ ਤਾਂ ਬਹੁਤ ਹੁੰਦੀ ਹੈ ਪਰ ਦਿਲ ਨੂੰ ਸਕੂਨ ਹੁੰਦਾ ਹੈ।
ਗੁੜ ਨਾਲ ਬਿਮਾਰੀਆਂ ਨਹੀ ਲੱਗਦੀਆਂ: ਅਸੀਂ ਆਪਣੇ ਪਰਿਵਾਰ ਵਿੱਚ ਰਹਿ ਕੇ ਚੰਗੀ ਕਮਾਈ ਕਰ ਰਹੇ ਹਾਂ ਉਹਨਾਂ ਨੇ ਬਾਕੀ ਕਿਸਾਨਾਂ ਨੂੰ ਵੀ ਇਹ ਸਲਾਹ ਦਿੱਤੀ ਕਿ ਆਪਣੀ ਵਿਰਾਸਤ ਨਾ ਭੁੱਲੋ ਅਤੇ ਪੰਜਾਬ ਵਿੱਚ ਰਹਿ ਕੇ ਕੰਮ ਕਰੋ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਉਹਨਾਂ ਨੇ ਕਿਹਾ ਕਿ ਪੁਰਾਣੇ ਬਜ਼ੁਰਗ ਵੀ ਗੁੜ ਖਾਣਾ ਪਸੰਦ ਕਰਦੇ ਸੀ ਅਤੇ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਅਸੀਂ ਬੱਚ ਸਕਦੇ ਹਾਂ ਉਨ੍ਹਾਂ ਨੇ ਕਿਹਾ ਕਿ ਸ਼ੂਗਰ ਵਰਗੀ ਬਿਮਾਰੀ ਹੁਣ ਆਮ ਹੋ ਗਈ ਹੈ ਕਿਉਕਿ ਕੈਮੀਕਲ ਵਾਲੀਆਂ ਚੀਜ਼ਾਂ ਮਾਰਕੀਟ ਵਿੱਚ ਬਹੁਤ ਜ਼ਿਆਦਾ ਹੋ ਚੁਕੀਆਂ ਹਨ ਪਰ ਜੇ ਅਸੀਂ ਗੁੜ ਖਾਦੇ ਹਾਂ ਤਾਂ ਇਸ ਦੇ ਕਈ ਜ਼ਿਆਦਾ ਫਾਇਦੇ ਹਨ।
ਇਹ ਵੀ ਪੜ੍ਹੋ:- Gang War In Rajasthan:ਗੈਂਗਸਟਰ ਰਾਜੂ ਠੇਹਟ ਦੇ ਕਤਲ ਦਾ Live video