ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।
ਉਹਨਾਂ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਚੁਣੀਆਂ ਗਈਆਂ ਔਰਤਾਂ ਖ਼ੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।
ਪੰਚਾਇਤ ਮੰਤਰੀ ਨੇ ਕਿਹਾ ਕਿ ਹਰ ਬਲਾਕ ਵਿਚ ਦੋ ਦਿਨਾਂ ਸਿਖਲਾਈ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੈਣਗੇ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਤੇ 14 ਫਰਵਰੀ ਨੂੰ ਸਿਖਲਾਈ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ-ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਪੰਚਾਇਤਾਂ ਦਾ ਕੰਮ-ਕਾਜ ਢੰਗ ਨਾਲ ਚਲਾਉਣ ਲਈ ਪੰਚਾਂ-ਸਰਪੰਚਾਂ ਨੂੰ ਕੀਤਾ ਜਾਵੇਗਾ ਜਾਗਰੂਕ-ਬਾਜਵਾ
ਗੁਰਦਾਸਪੁਰ: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।
ਉਹਨਾਂ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੰਚਾਂ ਅਤੇ ਸਰਪੰਚਾਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਚੁਣੀਆਂ ਗਈਆਂ ਔਰਤਾਂ ਖ਼ੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।
ਪੰਚਾਇਤ ਮੰਤਰੀ ਨੇ ਕਿਹਾ ਕਿ ਹਰ ਬਲਾਕ ਵਿਚ ਦੋ ਦਿਨਾਂ ਸਿਖਲਾਈ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੈਣਗੇ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਤੇ 14 ਫਰਵਰੀ ਨੂੰ ਸਿਖਲਾਈ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ-ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਗੁਰਦਾਸਪੁਰ, 8 ਫਰਵਰੀ (ਗੁਰਪ੍ਰੀਤ ਸਿੰਘ ਚਾਵਲਾ ): ਪੰਜਾਬ ਭਰ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਨੂੰ 'ਸਿਹਤ ਸੇਵਾਵਾਂ ਦੇ ਖੇਤਰ ਵਿਚ ਬਿਹਤਰ ਸੁਧਾਰ' ਲਈ ਸਰਵੋਤਮ ਜ਼ਿਲੇ ਵਜੋਂ ਐਵਾਰਡ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ 'ਇੰਡੀਆ ਟੂਡੇ ਗਰੁੱਪ' ਵਲੋਂ 'ਦ ਸਟੇਟ ਆਫ ਦ ਸਟੇਟ ਕੰਨਕਲੈਵ' (“he State of the State conclave ) ਕਰਵਾਈ ਗਈ ਸੀ, ਜਿਸ ਵਿਚ ਗੁਰਦਾਸਪੁਰ ਜਿਲੇ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 'ਇੰਡੀਆ ਟੂਡੇ ਗਰੁੱਪ' ਵਲੋਂ ਰਾਜ ਭਰ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਸੁਧਾਰ ਅਤੇ ਸਕੀਮਾਂ ਆਦਿ ਸਰਵੇਖਣ ਕਰਨ ਤੋਂ ਬਾਅਦ ਸਰਵੋਤਮ ਜਿਲੇ ਦੀ ਚੋਣ ਕੀਤੀ ਗਈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਗੁਰਦਾਸਪੁਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਬਿਹਤਰ ਕੰਮ ਕੀਤੇ ਗਏ ਹਨ। ਜਿਵੇਂ ਕਿ ਸਵੱਛ ਭਾਰਤ ਯਾਤਰਾ-ਤੰਦਰੁਸਤ ਪੰਜਾਬ ਜੋ ਪੂਰੇ ਭਾਰਤ ਵਿਚ ਚੱਲੀ ਸੀ। ਪੂਰੇ ਦੇਸ਼ ਵਿਚੋਂ ਯਾਤਰਾ ਸਬੰਧੀ ਬਟਾਲਾ ਸ਼ਹਿਰ ਦੀ ਵੀ ਚੋਣ ਕੀਤੀ ਗਈ ਸੀ ਤੇ ਸਿਹਤ ਵਿਭਾਗ ਨੂੰ ਨਵੀਂ ਦਿੱਲੀ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਸੀ। ਸਿਹਤ ਵਿਭਾਗਾਂ ਵਲੋਂ ਪਿੰਡ ਪੱਧਰ ਤੇ 'ਦਿਵਿਆਂਗ' ਲੋਕਾਂ ਦੀ ਸਹੂਲਕ ਲਈ ਸਪੈਸ਼ਲ ਕੈਂਪ ਲਗਾਏ ਹਨ ਤੇ ਉਨਾਂ ਨੂੰ ਹੈਂਡੀਕੈਪਡ ਸਰਟੀਫਿਕੇਟ ਬਣਾ ਕੇ ਦਿੱਤੇ ਗਏ ਤੇ ਜਿਸ ਕਿਸੇ ਦੀ ਵੋਟ ਨਹੀਂ ਸੀ ਬਣੀ ਉਸਦੀ ਵੋਟ ਵੀ ਬਣਾਈ ਗਈ ਹੈ।
ਸਿਹਤ ਵਿਭਾਗ ਵਲੋਂ ਸਿਹਤ ਸੰਸਥਾਵਾਂ ਵਿਚ 98 ਪ੍ਰਤੀਸ਼ਤ ਡਿਲਿਵਰੀਜ਼ ਕੀਤੀਆਂ ਗਈਆਂ। ਜ਼ਿਲਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਮਹਿਨੇ ਵਿਚ 300 ਡਿਲਿਵਰੀਜ਼ ਤੇ ਬਟਾਲਾ ਹਸਪਤਾਲ ਵਿਖੇ ਮਹੀਨੇ ਵਿਚ 250 ਡਿਲਿਵਰੀਜ਼ ਹੁੰਦੀਆਂ ਹਨ। 'ਕਾਇਆ ਕਲਪ 'ਪ੍ਰੋਗਰਾਮ ਵਿਚ ਸਿਹਤ ਵਿਭਾਗ ਨੂੰ ਪੰਜਾਬ ਭਰ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ। ਜ਼ਿਲੇ ਅੰਦਰ ਨਸ਼ਾ ਪੀੜਤਾਂ ਦਾ ਇਲਾਜ ਕਰਨਨ ਲਈ 12 ਸੈਂਟਰ ਚਲਾਏ ਜਾ ਹੇ ਹਨ ਤੇ ਕਰੀਬ 7762 ਨਸ਼ਾ ਪੀੜਤਾਂ ਦੀ ਰਜਿਸ਼ਟਰੇਸ਼ਨ ਕੀਤੀ ਗਈ ਹੈ।
ਉਨਾਂ ਅੱਗੇ ਦੱਸਿਆ ਕਿ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ' ਤਹਿਤ 3171 ਲਾਭਪਾਤੀਆਂ ਨੂੰ ਲਾਭ ਪੁਹੰਚਾਇਆ ਗਿਆ। ਸਿਹਤ ਵਿਭਾਗ ਵਲੋਂ ਤਿੰਨ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਕੰਟਰੋਲ ਐਕਟ ਤਹਿਤ ਜਿਲੇ ਭਰ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਤੇ ਚਲਾਨ ਕੱਟੇ ਗਏ।
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਤਰਫੋਂ ਚੰਗੀੜ੍ਹ ਵਿਖੇ ਕਰਵਾਏ ਗਏ ਸਮਾਗਮ ਵਿਚ ਸ਼ਾਮਿਲ ਹੋਏ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਐਵਾਰਡ ਹਾਸਿਲ ਕੀਤਾ।