ਇਸ ਪ੍ਰੋਗਰਾਮ 'ਚ ਕਰਨਲ ਰਵੀ ਸ਼ਰਮਾ ਅਤੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ, ਐੱਸਐੱਮਓ ਡਾ. ਸੰਜੀਵ ਭੱਲਾ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪਾਕਿਸਤਾਨ ਨੂੰ ਇਸ ਕਾਇਰਾਨਾ ਹਰਕਤ ਦਾ ਮੂੰਹਤੋੜ ਜਵਾਬ ਦਿੱਤਾ ਜਾਵੇ।
ਕਰਨਲ ਰਵੀ ਸ਼ਰਮਾ ਨੇ ਕਿਹਾ, "ਸ਼ਹੀਦਾਂ ਦੀ ਸ਼ਹਾਦਤ 'ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਅਸੀਂ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜੇ ਹਾਂ ਅਤੇ ਉਨ੍ਹਾਂ ਵੱਲੋਂ ਦਿੱਤੀ ਸ਼ਹਾਦਤ ਜਾਇਆ ਨਹੀਂ ਜਾਵੇਗੀ।"
ਦੂਜੇ ਪਾਸੇ ਸੈਲਫ਼ ਹਿਊਮਨ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਲੱਕੀ ਸ਼ਰਮਾ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੀ ਸ਼ਹਾਦਤ ਜਾਇਆ ਨਹੀਂ ਜਾਣੀ ਚਾਹੀਦੀ ਅਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਛੇਤੀ ਤੋਂ ਛੇਤੀ ਪਾਕਿਸਤਾਨ ਨਾਲ ਰਿਸ਼ਤੇ ਖ਼ਤਮ ਕਰ ਲਵੇ।