ਗੁਰਦਾਸਪੁਰ: ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਲਈ ਪਿੰਡ ਭੁੱਲਰ ਪਹੁੰਚੇ ਸਨ। ਜਿੱਥੇ ਉਨ੍ਹਾਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀਆ ਕਾਪੀਆਂ ਪਾੜੀਆਂ ਹਨ ਉਹ ਮਹਿਜ ਡਰਾਮਾ ਹੈ ਕਿਉਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਦੇ ਹੱਕ ’ਚ ਨੋਟੀਫਿਕੇਸ਼ਨ ਕਰ ਦਿਤਾ ਸੀ ਅਤੇ ਹੁਣ ਰਾਜਨੀਤੀ ਕਰ ਰਹੇ ਹਨ।
ਬਾਜਵਾ ਨੇ ਕਿਹਾ ਕਿ ਜੋ ਖੇਤੀ ਕਾਨੂੰਨ ਤਿਆਰ ਹੋਏ ਹਨ ਉਹ ਸਰਕਾਰ ਦੇ ਨਹੀਂ ਬਲਕਿ ਵੱਡੇ ਕਾਰੋਬਾਰੀ ਘਰਾਣਿਆਂ ਵਲੋਂ ਤਿਆਰ ਕੀਤੇ ਗਏ ਹਨ ਅਤੇ ਜੋ ਟੀਮ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਉਹ ਕਿਸਾਨੀ ਨਾਲ ਜੁੜੇ ਨਹੀਂ ਹਨ ਅਤੇ ਕਿਸਾਨ ਨੂੰ ਨਾ ਸਮਝ ਆਖ ਰਹੇ ਹਨ।
ਮੰਤਰੀ ਬਾਜਵਾ ਨੇ ਕਿਹਾ ਕਿ ਉਹਨਾਂ ਤਾ ਪਹਿਲਾ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੰਦ ਛੱਡ ਕੇ ਕਿਸਾਨਾਂ ਦੀ ਮੰਗ ਪੂਰੀ ਕਰ ਦੇਣੀ ਚਾਹੀਦੀ ਹੈ ਉਥੇ ਹੀ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਚਿੰਤਾ ਜਤਾਉਂਦੇ ਹੋਏ ਆਖਿਆ ਕਿ ਇਸ ਅੰਦੋਲਨ ਦੇ ਚਲਦੇ ਜੋ ਪੰਜਾਬ ਅਤੇ ਹਰਿਆਣਾ ਦਾ ਨੁਕਸਾਨ ਹੋ ਰਿਹਾ ਹੈ ਉਸ ਨਾਲ ਅਸਰ ਪੂਰੇ ਦੇਸ਼ ਤੇ ਵੀ ਹੋ ਰਿਹਾ ਹੈ।