ਬਟਾਲਾ: ਪੁਲਿਸ ਨੇ 2 ਨੌਜਵਾਨਾਂ ਨੂੰ 8 ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ, ਜੋ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਦੂਸਰੇ ਜਿਲ੍ਹਿਆਂ ਵਿੱਚ ਜਾ ਕੇ ਵੇਚ ਦਿੰਦੇ ਸਨ।
ਥਾਨਾ ਪ੍ਰਭਾਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਦੋਵੇ ਨੌਜਵਾਨ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਚੋਰੀ ਕਰ ਕੇ ਪਿੰਡ ਅਲੀਵਾਲ ਦੇ ਨਜਦੀਕ ਇੱਕ ਗੋਦਾਮ 'ਚ ਰੱਖਦੇ ਸਨ ਅਤੇ ਕੁੱਝ ਸਮਾਂ ਬਾਅਦ ਉਨ੍ਹਾਂ ਨੂੰ ਦੂਸਰੇ ਜਿਲ੍ਹਿਆਂ ਵਿੱਚ ਜਾ ਕੇ ਵੇਚ ਦਿੰਦੇ ਸਨ। ਪੁਲਿਸ ਨੇ ਦੋਹਾਂ ਨੌਜਵਾਨਾਂ ਜੋਬਨਪ੍ਰੀਤ ਸਿੰਘ ਅਤੇ ਗਰਜੰਤ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।