ਗੁਰਦਾਸਪੁਰ: ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ, ਜਿਸ ਨੇ ਚਾਰ ਪਰਵਾਸੀ ਮਜਦੂਰਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਚਾਰ ਮਜਦੂਰ ਜ਼ਖਮੀ ਹੋ ਗਏ। ਜਿਨ੍ਹਾਂ 'ਚੋਂ ਦੋ ਮਜਦੂਰਾਂ ਦਾ ਇਲਾਜ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਚੱਲ ਰਿਹਾ ਹੈ ਅਤੇ ਦੋ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਿਲ ਕਰਵਾਇਆ ਹੈ। ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।
ਮੌਕੇ 'ਤੇ ਖੜੇ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਜੋ ਬੇਕਾਬੂ ਹੋ ਗਈ ਤੇ ਮੋਟਰਸਾਈਕਲ ਸਮੇਤ ਰੋਡ 'ਤੇ ਖੜੇ ਚਾਰ ਮਜਦੂਰਾਂ ਨੂੰ ਟੱਕਰ ਮਾਰ ਦਿੱਤੀ ਤੇ ਫਿਰ ਇੱਕ ਦੁਕਾਨ ਵਿੱਚ ਜਾ ਵੱਜੀ। ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ 'ਤੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਕੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰ ਚਾਲਕ ਨੂੰ ਗਿਰਫ਼ਤਾਰ ਕਰਨ ਲਈ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।