ਗੁਰਦਾਸਪੁਰ: ਕੁੱਝ ਅਣਪਛਾਤੇ ਬਦਮਾਸ਼ਾਂ ਨੇ ਸ਼ਿਵਸੈਨਾ ਹਿੰਦੂਸਤਾਨ ਦੇ ਯੂਥ ਵਿੰਗ ਦੇ ਪ੍ਰਧਾਨ ਹਨੀ ਮਹਾਜਨ 'ਤੇ ਗੋਲੀਆਂ ਚੱਲਾ ਦਿੱਤੀਆਂ। ਇਸ ਦੌਰਾਨ ਹਨੀ ਨਾਲ ਉਸ ਦਾ ਸਾਥੀ ਵੀ ਮੌਜੂਦ ਸੀ। ਫਾਇਰਿੰਗ 'ਚ ਹਨੀ ਮਹਾਜਨ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਦਕਿ ਉਸ ਦੇ ਸਾਥੀ ਅਸ਼ੋਕ ਕੁਮਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਹਨੀ ਮਹਾਜਨ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਹਿਲਾਂ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਪਰ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਹਨੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।