ਗੁਰਦਾਸਪੁਰ: ਜ਼ਿਲ੍ਹੇ ਦੇ ਨਿੱਜੀ ਅਬਰੋਲ ਹਸਪਤਾਲ ਵਲੋਂ ਇਕ ਆਈਸੀਯੂ ਤਿਆਰ ਕੀਤਾ ਜਾ ਰਿਹਾ ਜਿਸ ਵਿੱਚ 4 ਵੈਂਟੀਲੇਟਰ ਹੋਣਗੇ ਅਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਡਾਕਟਰਾਂ ਤੇ ਨਰਸਾਂ ਨੂੰ ਵੈਂਟੀਲੇਟਰ ਦੀ ਵਰਤੋਂ ਕਰਨ ਦੇ ਢੰਗ ਤੇ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਨੂੰ ਕਿਸ ਤਰ੍ਹਾਂ ਟਰੀਟਮੈਂਟ ਦੇਣਾ ਹੈ, ਉਸ ਦੀ ਟ੍ਰੇਨਿੰਗ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਬਰੋਲ ਹਸਪਤਾਲ ਦੇ ਐਮਡੀ ਡਾ. ਅਜੇ ਅਬਰੋਲ ਤੇ ਕ੍ਰਿਟਿਕਲ ਟੀਮ ਦੇ ਇੰਚਾਰ ਡਾ.ਹਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ-19 ਨਾਲ ਨਜਿੱਠਣ ਲਈ ਸਾਨੂੰ ਸਭ ਨੂੰ ਇਕ ਜੁੱਟ ਹੋ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਸਰਕਾਰ ਦੇ ਨਾਲ ਹਨ ਤੇ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ। ਡਾਕਟਰ ਨੇ ਕਿਹਾ ਕਿ ਹਸਪਤਾਲ ਵਲੋਂ ਸਿਹਤ ਵਿਭਾਗ ਨੂੰ ਇਕ 4 ਬੈਡ ਦਾ ਆਈਸੀਯੂ ਤਿਆਰ ਕਰਕੇ ਦਿੱਤਾ ਜਾ ਰਿਹਾ ਹੈ ਜਿਸ ਵਿੱਚ 4 ਵੈਂਟੀਲੇਟਰ ਹੋਣਗੇ ਤੇ ਕੋਰੋਨਾ ਨਾਲ ਨਜਿੱਠਣ ਲਈ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ।
ਇਸ ਲਈ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੇ ਨਰਸਾਂ ਨੂੰ ਵੈਂਟੀਲੇਟਰ ਦੀ ਵਰਤੋਂ ਕਰਨ ਦੇ ਤਰੀਕੇ ਤੇ ਕੋਰੋਨਾ ਪੀੜਤ ਮਰੀਜ਼ਾਂ ਦਾ ਕਿਸ ਤਰ੍ਹਾਂ ਇਲਾਜ ਕਰਨਾ ਹੈ। ਇਸ ਸਬੰਧੀ ਸਾਰੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਕਿ ਜੇਕਰ ਸਥਿਤੀ ਵਿਗੜਦੀ ਹੈ, ਤਾਂ ਉਹ ਪਹਿਲਾ ਹੀ ਤਿਆਰ ਰਹਿਣ।
ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਖ਼ਬਰ ਦੇ ਅਸਰ: ਕਤਾਰਾਂ 'ਚ ਖੜ੍ਹੇ ਲੋਕਾਂ ਨੂੰ ਮਿਲਿਆ ਕੁਰਸੀਆਂ