ETV Bharat / state

ਇਨਸਾਫ ਲਈ ਪੀੜਤ ਪਰਿਵਾਰ ਨੇ ਕੀਤਾ ਥਾਣੇ ਦਾ ਘਿਰਾਓ - ਤੰਗ ਆ ਕੇ ਨਵ ਵਿਆਹੁਤਾ ਨੇ ਖੁਦਕੁਸ਼ੀ

ਕੁਝ ਦਿਨ ਪਹਿਲਾਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨਵ ਵਿਆਹੁਤਾ ਨੇ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਨ੍ਹਾਂ ਚੋਂ ਪੁਲਿਸ ਨੇ ਇਕ ਨੂੰ ਹਿਰਾਸਤ ਚ ਲੈ ਲਿਆ ਸੀ ਪਰ ਅਜੇ ਤੱਕ ਬਾਕੀ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ ਜਿਸ ਕਾਰਨ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਥਾਣਾ ਸੇਖਵਾਂ ਦਾ ਘਿਰਾਓ ਕੀਤਾ

ਇਨਸਾਫ ਲਈ ਪੀੜਤ ਪਰਿਵਾਰ ਨੇ ਕੀਤਾ ਥਾਣੇ ਦਾ ਘਿਰਾਓ

author img

By

Published : Apr 4, 2021, 7:05 PM IST

ਬਟਾਲਾ: ਕੁਝ ਦਿਨ ਪਹਿਲਾਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨਵ ਵਿਆਹੁਤਾ ਨੇ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਨ੍ਹਾਂ ਚੋਂ ਪੁਲਿਸ ਨੇ ਇਕ ਨੂੰ ਹਿਰਾਸਤ ਚ ਲੈ ਲਿਆ ਸੀ ਪਰ ਅਜੇ ਤੱਕ ਬਾਕੀ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ ਜਿਸ ਕਾਰਨ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਥਾਣਾ ਸੇਖਵਾਂ ਦਾ ਘਿਰਾਓ ਕੀਤਾ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਕੀਤੀ।

ਇਨਸਾਫ ਲਈ ਪੀੜਤ ਪਰਿਵਾਰ ਨੇ ਕੀਤਾ ਥਾਣੇ ਦਾ ਘਿਰਾਓ

ਮ੍ਰਿਤਕ ਲੜਕੀ ਦੇ ਭਰਾ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਭੈਣ ਦਾ ਵਿਆਹ ਕਰੀਬ 12 ਦਿਨ ਪਹਿਲਾਂ ਹੋਇਆ ਸੀ। ਉਸਦੀ ਭੈਣ ਨੇ ਆਪਣੇ ਪਤੀ ਜੋਬਨਪ੍ਰੀਤ ਸਿੰਘ ਦਿਓਰ ਅਕਾਸ਼ਦੀਪ ਸਿੰਘ ਵਾਸੀ ਬਿਧੀਪੁਰ ਅਤੇ ਮਾਮੇ ਫੱਗਣ ਸਿੰਘ ਅਤੇ ਮਾਮੀ ਵਾਸੀ ਦਲੇਰਪੁਰ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਤੋਂ ਬਾਅਦ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਵਾਇਆ ਸੀ ਪਰ ਪੁਲਿਸ ਵੱਲੋਂ ਇਕ ਦੋਸ਼ੀ ਤੋਂ ਇਲਾਵਾ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੇ ਥਾਣੇ ਦਾ ਘਿਰਾਓ ਕੀਤਾ।

ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਹੋ ਰਹੀਆਂ ਸਿਆਸੀ ਰੈਲੀਆਂ ’ਤੇ ਉੱਠੇ ਸਵਾਲ, ਜ਼ਿੰਮੇਵਾਰ ਕੌਣ ?

ਉਧਰ ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਸੇਖਵਾਂ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਮਾਮਲਾ ’ਚ ਥਾਣਾ ਸੇਖਵਾਂ ’ਚ 306,34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਉੱਚ ਅਧਿਕਾਰੀਆਂ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.