ਗੁਰਦਾਸਪੁਰ: ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਜਿਸਨੂੰ ਰੋਕਣ ਦੇ ਲਈ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਗੁਰਦਾਸਪੁਰ ਵਿੱਚ ਵੀ ਸਿਹਤ ਵਿਭਾਗ ਵੱਲੋਂ ਕੋਰੋਨਾਂ ਪੀੜਤ ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਉਹਨਾਂ ਨੂੰ ਫਤਹਿ ਕੀਟਾਂ ਦਿਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਬਿਮਾਰੀ ਦੇ ਬੁਰੇ ਪ੍ਰਭਾਵ ਨੂੰ ਰੋਕਿਆ ਜਾ ਸਕੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਗੁਰਦਾਸਪੁਰ ਦੀ ਐਸ ਐਮ ਓ ਡਾ ਚੇਤਨਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਦੇ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਲਗਾਤਾਰ ਲੋਕਾਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ। ਗੁਰਦਾਸਪੁਰ ਵਿੱਚ ਵੱਖ ਵੱਖ ਜਗ੍ਹਾ ਤੇ ਸੈਂਟਰ ਬਣਾ ਕੇ ਲੋਕਾਂ ਦੀ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ ਉਨ੍ਹਾਂ ਨੇ ਦੱਸਿਆ ਕਿ ਟੈਸਟਿੰਗ ਦੌਰਾਨ ਜੇ ਕੋਈ ਵਿਅਕਤੀ ਕੋਰੋਨਾ ਪੀੜਤ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਿਹਤ ਵਿਭਾਗ ਵਲੋ ਉਨ੍ਹਾਂ ਨੂੰ ਫਤਿਹ ਕਿੱਟ ਦਿੱਤੀ ਜਾਂਦੀ ਹੈ। ਜਿਸ ਵਿੱਚ ਕੋਰੋਨਾ ਦੇ ਨਾਲ ਲੜਨ ਲਈ ਹਰ ਇੱਕ ਦਵਾਈ ਮੌਜੂਦ ਹੁੰਦੀ ਹੈ ਅਤੇ ਅਕਸੀਮੀਟਰ,ਮਾਸਕ,ਸੈਨੀਟਾਇਜਰ ਮਜੂਦ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਨੂੰ ਜ਼ਿਆਦਾ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਂਦਾ ਹੈ ਜਿੱਥੇ ਉਸਨੂੰ ਪੂਰਾ ਟਰੀਟਮੈਂਟ ਦਿੱਤਾ ਜਾਂਦਾ ਹੈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਲਈ ਸਭ ਨੂੰ ਇਹਤਿਆਤ ਵਰਤਣ ਦੀ ਲੋੜ ਹੈ ਮੂੰਹ ਦੇ ਉਪਰ ਮਾਸਕ ਲਗਾ ਕੇ ਰੱਖੋ ਅਤੇ ਸਮਾਜਕ ਦੂਰੀ ਦਾ ਧਿਆਨ ਰੱਖੋ ਕੋਰੋਨਾ ਵੈਕਸੀਨ ਜ਼ਰੂਰ ਲਵਾਓ।