ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਦੇ ਉਸਾਰੀ ਕੰਮਾਂ ਨੂੰ ਲੈ ਕੇ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੇਰਾ ਬਾਬਾ ਨਾਨਕ ਵਿੱਚ ਮੀਟਿੰਗ ਕੀਤੀ ਅਤੇ ਲਾਂਘੇ ਵਾਲੀ ਥਾਂ ਜਾ ਕੇ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਆਖਿਆ ਕਿ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀਆਂ ਸਾਰੀਆਂ ਲਿੰਕ ਸੜਕ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਅੰਮ੍ਰਿਤਸਰ, ਪਠਾਨਕੋਟ ਅਤੇ ਬਟਾਲਾ ਵਲੋਂ ਡੇਰਾ ਬਾਬਾ ਨਾਨਕ ਨਾਲ ਜੁੜ ਰਹੀਆਂ ਸਾਰੀਆਂ ਸੜਕਾਂ ਨੂੰ ਵੀ ਅਪਗਰੇਡ ਕਰਨ ਦੇ ਪ੍ਰਪੋਜਲ ਨੂੰ ਮੌਕੇ ਉੱਤੇ ਹੀ ਮਨਜ਼ੂਰ ਕਰ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਾਰੇ ਵਿਕਾਸ ਕੰਮਾਂ ਨੂੰ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੂਰਬ ਤੋਂ ਪਹਿਲਾਂ ਪੂਰਾ ਕਰ ਲਿਆ ਜਾਏਗਾ। ਸਿੰਗਲਾ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਜੋ ਫੰਡ ਉਪਲੱਬਧ ਕਰਵਾਏ ਗਏ ਹਨ। ਉਨ੍ਹਾਂ ਨੂੰ ਬਿਨ੍ਹਾਂ ਰੁਕਾਵਟ ਵਿਕਾਸ ਕੰਮਾਂ ਉੱਤੇ ਲਗਾਏ ਜਾ ਰਹੇ ਹੈ ਅਤੇ ਪੰਜਾਬ ਸਰਕਾਰ ਆਪਣੇ ਵੱਲੋਂ ਕਰਤਾਰਪੁਰ ਲਾਂਘੇ ਨੂੰ ਆਉਣ ਵਾਲੇ ਸਾਰੇ ਰਾਹਾਂ ਨੂੰ ਅਪਗ੍ਰੇਡ ਕਰਨ ਜਾ ਰਹੀ ਹੈ ਜਿਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਨਾਲ ਹੀ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਬਟਾਲਾ ਵਲੋਂ ਜੋੜਨ ਵਾਲੇ ਸੜਕੀ ਮਾਰਗਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ।