ETV Bharat / state

The village of Gurdaspur honored: ਗੁਰਦਾਸਪੁਰ ਜ਼ਿਲ੍ਹੇ ਦੇ ਇਸ ਪਿੰਡ ਨੂੰ ਰਾਸ਼ਟਰਪਤੀ ਵੱਲੋਂ ਦਿੱਤਾ ਜਾਵੇਗਾ ਕੌਮੀ ਐਵਾਰਡ, ਪਿੰਡ 'ਚ ਖੁਸ਼ੀ ਲਹਿਰ - ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ

4 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ 'ਸਵੱਛ ਸੁਜਲ ਸ਼ਕਤੀ ਸਨਮਾਨ' ਨਾਲ ਸਨਮਾਨਿਤ ਕੀਤਾ ਜਾਵੇਗਾ, ਪੜ੍ਹੋ ਪੂਰੀ ਖਬਰ...

The village of Gurdaspur honored
The village of Gurdaspur honored
author img

By

Published : Mar 1, 2023, 8:11 PM IST

Updated : Mar 10, 2023, 4:27 PM IST

Village Peroshah of Gurdaspur district will be given a national award by the President

ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। 4 ਮਾਰਚ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ 'ਸਵੱਛ ਸੁਜਲ ਸ਼ਕਤੀ ਸਨਮਾਨ' ਨਾਲ ਸਨਮਾਨਿਤ ਕੀਤਾ ਜਾਵੇਗਾ। ਜਿਸ ਨਾਲ ਪਿੰਡ ਵਿੱਚ ਖ਼ੁਸ਼ੀ ਦੀ ਲਹਿਰ ਹੈ ਇਹ ਐਵਾਰਡ ਪਿੰਡ ਦੀ ਸਰਪੰਚ ਹਰਜਿੰਦਰ ਕੌਰ ਨੂੰ ਪਿੰਡ ‘ਚ ਸੈਨੀਟੇਸ਼ਨ ਦੀਆਂ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ ਜਾਵੇਗਾ।

ਕੌਮਾਂਤਰੀ ਮਹਿਲਾ ਦਿਵਸ ਦੇ ਸੰਦਰਭ ਵਿਚ ਦਿੱਤਾ ਜਾ ਰਿਹਾ ਹੈ ਐਵਾਰਡ: ਕੌਮਾਂਤਰੀ ਮਹਿਲਾ ਦਿਵਸ ਦੇ ਸੰਦਰਭ ਵਿਚ ਇਹ ਐਵਾਰਡ ਉਨ੍ਹਾਂ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਖੇਤਰਾਂ ਵਿਚ ਵਿਲੱਖਣ ਕੰਮ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਨੂੰ ਥਾਪਰ ਤਕਨੀਕ ਦੀ ਵਰਤੋਂ ਕਰਕੇ ਸਾਫ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾ ਰਹੀ ਹੈ। ਔਖੇ ਸਮੇਂ ਵਿਚ ਇਹ ਪਾਣੀ ਪਿੰਡ ਵਾਸੀਆਂ ਦੀਆਂ ਹੋਰਨਾਂ ਜ਼ਰੂਰਤਾਂ ਲਈ ਵੀ ਵਰਤਿਆਂ ਜਾਂਦਾ ਹੈ।

ਕੂੜੇ ਤੋਂ ਤਿਆਰ ਕੀਤੀ ਜਾ ਰਹੀ ਹੈ ਖਾਦ: ਇਸ ਤੋਂ ਇਲਾਵਾ ਪਿੰਡ ਵਿਚ ਹੀ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ। ਕੌਮੀ ਐਵਾਰਡ ਦੀ ਪ੍ਰਾਪਤੀ ‘ਤੇ ਪਿੰਡ ਪੇਰੋਸ਼ਾਹ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਤੇ ਸਵੱਛ ਬਣਾਉਣ ਲਈ ਹੋਰਨਾਂ ਪਿੰਡਾਂ ਨੂੰ ਵੀ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਅਜਿਹੇ ਪ੍ਰੋਜੈਕਟ ਸਥਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਿੰਡ ਪੇਰੋਸ਼ਾਹ ਨੂੰ ਕੌਮੀ ਪੱਧਰ ‘ਤੇ ਸਨਮਾਨ ਮਿਲਣ ਨਾਲ ਪੰਜਾਬ ਦੇ ਹੋਰ ਪਿੰਡ ਵੀ ਗੰਦੇ ਪਾਣੀ ਅਤੇ ਕੂੜਾ ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਹੋਣਗੇ।

'ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ': ਪਿੰਡ ਪਹੁੰਚੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਉਹਨਾਂ ਦੇ ਹਲਕੇ ਦਾ ਪਿੰਡ ਨੈਸ਼ਨਲ ਐਵਾਰਡ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦਾ ਹਰੇਕ ਪਿੰਡ ਇਕ ਮਾਡਲ ਪਿੰਡ ਹੋਵੇ ਅਤੇ ਉੱਥੇ ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: E-tendering case: ਸਰਪੰਚਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਮੁੱਖ ਮੰਤਰੀ ਦੇ OSD ਨਾਲ ਹੋਈ ਗੱਲਬਾਤ ਬੇਸਿੱਟਾ

Last Updated : Mar 10, 2023, 4:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.