ਗੁਰਦਾਸਪੁਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਮੈਨੀਫੇਸਟੋ ਨੂੰ ਦਿਖਾਇਆ, ਨਾਲ ਹੀ ਉਨ੍ਹਾਂ ਨਵੀਂ ਪਾਰਟੀ ਬਣਾਉਣ ਬਾਰੇ ਦੱਸਿਆ, ਜਿਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਬਿਆਨ ਆ ਰਹੇ ਹਨ।
ਗੁਰਦਾਸਪੁਰ ਵਿੱਚ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਉਦਘਾਟਨ ਕਰਨ ਪਹੁੰਚੇ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Pahars) ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਪਾਰਟੀ ਬਣਾ ਕੇ ਪੰਜਾਬ ਦੇ ਵਿੱਚ 117 ਸੀਟਾਂ 'ਤੇ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਅਤੇ ਢੀਂਡਸਾ ਗਰੁੱਪ ਦੇ ਨਾਲ ਵੀ ਉਹ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕਰਨ 'ਤੇ ਬੋਲਦੇ ਹੋਏ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Pahars) ਨੇ ਕੈਪਟਨ ਉਪਰ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਹਰ ਇੱਕ ਨੂੰ ਚੋਣ ਲੜਨ ਦਾ ਅਧਿਕਾਰ ਹੈ। ਪਰ ਉਹ ਲੋਕ ਕਿਹੜੇ ਮੂੰਹ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਲੜਨਗੇ, ਜੋ ਪਹਿਲਾਂ ਉਨ੍ਹਾਂ ਨੂੰ ਬੁਰਾ ਭਲਾ ਕਹਿੰਦੇ ਰਹੇ ਸਨ, ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਆਪਣੇ ਮਹਿਲ ਦੇ ਵਿੱਚੋਂ ਨਹੀਂ ਨਿਕਲਦੇ।
ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦੇ ਵਿੱਚ ਚੱਲ ਰਹੀ ਸਿਆਸਤ 'ਤੇ ਬੋਲਦੇ ਹੋਏ ਵਿਧਾਇਕ ਪਾਹੜਾ ਨੇ ਕਿਹਾ ਕਿ ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦਾ ਹਰ ਇੱਕ ਬੱਚਾ-ਬੱਚਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) 'ਤੇ ਸਵਾਲ ਚੁੱਕਦਾ ਰਿਹਾ ਹੈ। ਜੇਕਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਰੂਸਾ ਬਾਰੇ ਗੱਲ ਕੀਤੀ ਹੈ, ਤਾਂ ਇਸ ਵਿੱਚ ਕੋਈ ਗਲਤ ਨਹੀਂ ਹੈ ਨਾਲ ਹੀ ਉਨ੍ਹਾਂ ਨੇ ਰਾਜਨੀਤਕ ਲੋਕਾਂ ਨੂੰ ਸਲਾਹ ਵੀ ਦਿੱਤੀ ਹੈ ਕਿ ਸਾਨੂੰ ਅਜਿਹੇ ਮੁੱਦਿਆਂ ਤੋਂ ਨਿਕਲ ਕੇ ਪੰਜਾਬ ਦੇ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਕਿਉਂਕਿ ਅਰੂਸਾ ਆਲਮ ਦੇ ਮੁੱਦੇ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ ਨਾਲ ਹੀ ਬੀ.ਐਸ.ਐਫ ਦੇ ਵੱਧੇ ਅਧਿਕਾਰ ਖੇਤਰ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਬਿਆਨ 'ਤੇ ਬੋਲਦੇ ਹੋਏ ਵਿਧਾਇਕ ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਕੇਂਦਰ ਵੱਲੋਂ ਬੀ.ਐਸ.ਐਫ ਦਾ ਵਧਾਇਆ ਅਧਿਕਾਰ ਖੇਤਰ ਜੇ ਸਹੀ ਲੱਗਦਾ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਉਨ੍ਹਾਂ ਨੂੰ ਜਵਾਬ ਦੇ ਦੇਣਗੇ।
ਇਹ ਵੀ ਪੜ੍ਹੋ:- ਵੀਜ਼ਾ ਦੁਬਾਰਾ ਖੁੱਲ੍ਹਣ 'ਤੇ ਅਰੂਸਾ ਨੂੰ ਮੁੜ ਬੁਲਾਵਾਂਗਾ ਪੰਜਾਬ: ਕੈਪਟਨ