ਗੁੁੁਰਦਾਸਪੁਰ: ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਵਿੱਚ ਸੁਖਜਿੰਦਰ ਸਿੰਘ ਲੰਗਾਹ ਵੱਲੋਂ ਰੈਲੀ ਕੀਤੀ ਗਈ ਹੈ। ਜਿਸ ਵਿੱਚ ਹਜਾਰਾਂ ਦੀ ਤਦਾਤ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਇਸ ਰੈਲੀ ਵਿੱਚ ਨਾ ਆ ਕੇ ਆਪਣੇ ਘਰ ਵਿੱਚ ਇਕੱਲੇ ਹੀ ਬੈਠੇ ਰਹੇ ਸਨ। ਸੁਖਜਿੰਦਰ ਸਿੰਘ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਹਨ। ਜੋ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਹਨ।
ਇਸ ਮੌਕੇ ਗੱਲਬਾਤ ਕਰਦੇ ਸੁਖਜਿੰਦਰ ਸਿੰਘ ਸੋਨੂ ਲੰਗਾਹ ਨੇ ਕਿਹਾ, ਕਿ ਮੈਂ ਤਾਂ ਸਿਰਫ ਇੱਕ ਮੀਟਿੰਗ ਬੁਲਾਈ ਸੀ, ਪਰ ਇਹ ਮੀਟਿੰਗ ਇੱਕ ਵੱਡੀ ਰੈਲੀ ਦਾ ਰੂਪ ਧਾਰ ਗਈ ਹੈ। ਉਨ੍ਹਾਂ ਨੇ ਕਿਹਾ, ਕਿ ਲੰਗਾਹ ਪਰਿਵਾਰ ਕਰੀਬ 40 ਸਾਲ ਤੋਂ ਲੋਕਾਂ ਦੇ ਵਿੱਚ ਵਿਚਰਦੇ ਆ ਰਹੇ ਹੈ।
ਉਨ੍ਹਾਂ ਨੇ ਕਿਹਾ, ਮੈਂ ਚੋਣਾਂ ਸਬੰਧੀ ਰੈਲੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਅਤੇ ਲੋਕ ਵੀ ਪੂਰਾ ਸਾਥ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਸੁੱਚਾ ਸਿੰਘ ਲੰਗਾਹ ਇਸ ਰੈਲੀ ਵਿੱਚ ਨਹੀਂ ਆਏ, ਕਿਉਂਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਮੁਆਫ਼ ਕਰਕੇ ਪੰਥ ਵਿੱਚ ਵਾਪਿਸ ਸ਼ਾਮਿਲ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜਿਨ੍ਹੀ ਦੇਰ ਤੱਕ ਉਹ ਪੰਥ ਵਿੱਚ ਸ਼ਾਮਿਲ ਨਹੀਂ ਹੁੰਦੇ, ਤਦ ਤੱਕ ਉਹ ਇਨ੍ਹਾਂ ਰੈਲੀਆਂ ਵਿੱਚ ਸ਼ਾਮਿਲ ਨਹੀਂ ਹੋਣਗੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੁਨੀਆਂ ਦੀ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਿਤ ਹੋਈ ਹੈ।
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ‘ਤੇ ਇਲਜ਼ਾਮ ਲਗਾਏ ਹਨ, ਕਿ ਕਾਂਗਰਸੀ ਨਿਰਦੋਸ਼ ਲੋਕਾਂ ‘ਤੇ ਝੂਠੇ ਪੁਲਿਸ ਪਰਚੇ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ।
ਉਧਰ ਪੰਥ ਵਿਚੋਂ ਛੇਕੇ ਗਏ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ, ਕਿ ਮੈਂ ਬੇਟੇ ਦੀ ਰੈਲੀ ਵਿੱਚ ਨਹੀਂ ਗਿਆ, ਅਤੇ ਮੈਂ ਆਪਣੇ ਘਰ ਹੀ ਬੈਠਾ ਹਾਂ। ਉਨ੍ਹਾਂ ਨੇ ਕਿਹਾ ਕਿ ਜਿਨ੍ਹੀ ਦੇਰ ਤੱਕ ਮੈਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫ਼ੀ ਨਹੀਂ ਮਿਲ ਜਾਂਦੀ ਅਤੇ ਮੈਨੂੰ ਪੰਥ ਵਿੱਚ ਸ਼ਮਿਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੈਂ ਰੈਲੀਆਂ ਵਿੱਚ ਨਹੀਂ ਜਾਵਾਂਗਾ।
ਇਹ ਵੀ ਪੜ੍ਹੋ:ਨਵਜੋਤ ਸਿੰਘ ਸਿੱਧੂ ਨੇ ਅੱਜ ਇਹਨਾਂ ਆਗੂਆਂ ਨਾਲ ਕੀਤੀ ਬੈਠਕ