ਗੁਰਦਾਸਪੁਰ: ਪਿੰਡ ਖੋਖਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੀੜਤ ਲੜਕੇ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 6 ਸਾਲ ਪਹਿਲਾਂ ਉਸਦਾ ਵਿਆਹ ਪਟਿਆਲਾ ਵਾਸੀ ਲੜਕੀ ਮਨਦੀਪ ਕੌਰ ਦੇ ਨਾਲ ਪੂਰੇ ਰੀਤੀ ਰਿਵਾਜਾਂ ਅਤੇ ਘਰਦਿਆਂ ਦੀ ਸਹਿਮਤੀ ਨਾਲ ਹੋਇਆ ਸੀ। ਵਿਆਹ ਤੋਂ ਇਕ ਸਾਲ ਬਾਅਦ ਉਸ ਨੇ ਲੜਕੀ ਨੂੰ ਪੜ੍ਹਾਈ ਕਰਵਾ ਕੇ ਆਪਣੇ ਕੋਲੋਂ 25 ਤੋਂ 30 ਲੱਖ ਰੁਪਏ ਖ਼ਰਚ ਕਰ ਲੜਕੀ ਨੂੰ ਕੈਨੇਡਾ ਭੇਜ ਦਿੱਤਾ ਜਦੋਂ ਇਕ ਸਾਲ ਬਾਅਦ ਉਸ ਨੇ ਲੜਕੀ ਨੂੰ ਕਿਹਾ ਕਿ ਉਹ ਉਸ ਨੂੰ ਵਿਦੇਸ਼ ਬੁਲਾ ਲਵੇ ਤਾਂ ਉਸ ਨੇ ਬਹਾਨੇ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਬਾਅਦ ਵਿੱਚ ਪਰਿਵਾਰ ਦੇ ਕਹਿਣ ਤੋਂ ਬਾਅਦ ਉਸ ਨੇ ਉਸ ਨੂੰ ਇਕ ਸਾਲ ਦਾ ਵੀਜ਼ਾ ਭੇਜ ਦਿੱਤਾ।
ਪੀੜਤ ਲੜਕੇ ਨੇ ਆਰੋਪ ਲਗਾਏ ਕਿ ਜਦੋਂ ਉਹ ਕੈਨੇਡਾ ਚਲਾ ਗਿਆ ਤਾਂ ਉਸਦੀ ਪਤਨੀ ਨੇ ਉਸਦੇ ਕੋਲੋਂ ਹੋਰ ਪੈਸਿਆਂ ਦੀ ਮੰਗ ਕਰਕੇ ਆਪਣੇ ਕਾਲਜ ਦੀਆਂ ਸਾਰੀਆਂ ਫੀਸਾਂ ਪਰ ਦਿੱਤੀਆਂ ਵੀਜ਼ਾ ਖਤਮ ਹੋਣ ਤੋਂ ਬਾਅਦ ਜਦ ਉਸ ਨੇ ਕਿਹਾ ਕਿ ਉਸ ਦਾ ਵੀਜ਼ਾ ਹੋਰ ਵਧਾਇਆ ਜਾਵੇ ਤਾਂ ਉਸਨੇ ਨੇ ਕਿਹਾ ਕਿ ਉਹ ਵੀਜ਼ਾ ਤਾਂ ਵਧਾਏਗੀ ਜਦ ਉਹ ਉਸ ਨੂੰ ਪੰਜ ਲੱਖ ਰੁਪਏ ਹੋਰ ਦੇਵੇਗਾ। ਜਦੋਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸਨੇ ਧਮਕੀ ਦਿੱਤੀ ਕਿ ਉਹ ਇੰਡੀਆ ਵਿੱਚ ਰਹਿ ਰਹੇ ਉਸਦੇ ਮਾਤਾ ਪਿਤਾ ਉੱਪਰ ਝੂਠਾ ਦਾਜ ਦਾ ਪਰਚਾ ਕਰਵਾ ਦੇਵੇਗੀ।
ਜਿਸ ਤੋਂ ਬਾਅਦ ਉਹ ਪਰੇਸ਼ਾਨ ਹੋ ਕੇ ਇੰਡੀਆ ਵਾਪਸ ਆ ਗਿਆ ਜਿਸ ਤੋਂ ਬਾਅਦ ਲੜਕੀ ਨੇ ਉਸਦੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਉਹ ਇੰਡੀਆ ਵਾਪਿਸ ਆਇਆ ਤਾਂ ਉਸਨੂੰ ਪਤਾ ਲੱਗਿਆ ਕਿ ਉਸਦੇ ਮਾਤਾ ਪਿਤਾ ਨੇ ਤਲਾਕ ਦੇ ਕਾਗਜ਼ ਲਗਾਏ ਹੋਏ ਹਨ ਅਤੇ ਉਸਦੇ ਉਪਰ ਤਲਾਕ ਦਾ ਝੂਠਾ ਕੇਸ ਦਰਜ ਕਰਵਾਇਆ ਹੋਇਆ ਹੈ। ਪੀੜਤ ਲੜਕੇ ਅਤੇ ਉਸਦੇ ਮਾਤਾ ਪਿਤਾ ਨੇ ਕਿਹਾ ਕਿ ਉਹ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਲੜਕੀ ਦੇ ਪਰਿਵਾਰ ਉੱਪਰ ਅਜੇ ਤਕ ਕੋਈ ਵੀ ਕਾਰਵਾਈ ਨਹੀਂ ਹੋਈ ਉਨ੍ਹਾਂ ਮੰਗ ਕੀਤੀ ਹੈ ਕਿ ਇਸ ਧੋਖੇਬਾਜ਼ ਲੜਕੀ ਅਤੇ ਉਸਦੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਅਤੇ ਲੜਕੀ ਨੂੰ ਵਿਦੇਸ਼ ਵਿਚੋਂ ਡਿਪੋਰਟ ਕੀਤਾ ਜਾਵੇ।
ਇਹ ਵੀ ਪੜੋ: ਪਤਨੀ ਦਾ ਕਤਲ ਕਰ ਪਤੀ ਨੇ ਸੋਸ਼ਲ ਮੀਡੀਆ 'ਤੇ ਗੁਮਸ਼ੁਦਗੀ ਦਾ ਕੀਤਾ ਪ੍ਰਚਾਰ