ETV Bharat / state

ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਬਟਾਲਾ ਅਧੀਨ ਪੈਂਦੇ ਪਿੰਡ ਭਾਮ ਦੇ ਨੌਜਵਾਨ ਗੁਰਪਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
author img

By

Published : Aug 9, 2021, 7:20 PM IST

ਬਟਾਲਾ : ਗੁਰਦਾਸਪੁਰ 'ਚ ਲਗਾਤਾਰ ਵਾਰਦਾਤਾਂ ਦਾ ਦੌਰ ਜਾਰੀ ਹੈ, ਅਜਿਹੀ ਹੀ ਇੱਕ ਵਾਰਦਾਤ ਬਟਾਲਾ ਅਧੀਨ ਪੈਂਦੇ ਪਿੰਡ ਭਾਮ ਦੇ ਨੌਜਵਾਨ ਦੇ ਗੋਲੀਆਂ ਮਾਰ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਵਾਸੀ ਭਾਮ ਜੋ ਕਿ ਚੱਢਾ ਸ਼ੂਗਰ ਮਿੱਲ ਕੀੜੀ ਅਫ਼ਗਾਨਾਂ ਵਿਖੇ ਨੌਕਰੀ ਕਰਦਾ ਸੀ। ਉਸ ਦੀ ਹਰਚੋਵਾਲ ਤੋਂ ਬਟਾਲਾ ਰੋਡ 'ਤੇ ਇੱਕ ਟਿਊਬਵੈੱਲ ਉਤੇ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ ਹੈ।

ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਮ੍ਰਿਤਕ ਦਾ ਪਰਿਵਾਰ ਵੀ ਮੌਕੇ 'ਤੇ ਪਹੁੰਚ ਗਿਆ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐੱਸ.ਐੱਚ.ਓ ਬਲਜੀਤ ਕੌਰ ਡੀ.ਐੱਸ.ਪੀ ਹਰਵਿੰਦਰ ਸਿੰਘ ਗਿੱਲ ਨੇ ਵੀ ਵਾਰਦਾਤ ਦੀ ਮੌਕੇ 'ਤੇ ਜਾ ਕੇ ਜਾਂਚ ਕੀਤੀ। ਉਥੇ ਹੀ ਪੁਲਿਸ ਅਧਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਸ ਮੌਕੇ ਡੀ.ਐੱਸ.ਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪਿੰਦਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਦੇ ਕਤਲ ਦੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ, ਕਿ ਇਹ ਕਤਲ ਕਿਹੜੇ ਕਾਰਨਾਂ ਕਰਕੇ ਹੋਇਆ ਹੈ ਅਤੇ ਇਸ ਕਤਲ ਵਿੱਚ ਕੌਣ ਕੌਣ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਮ੍ਰਿਤਕ ਦੇ ਪਿਤਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਨੂੰ ਸੋਮਵਾਰ ਦੁਪਹਿਰ ਦੇ ਸਮੇਂ ਦੋ ਨੌਜਵਾਨ ਘਰੋਂ ਮੋਟਰਸਾਈਕਲ 'ਤੇ ਬਿਠਾ ਕੇ ਲੈ ਕੇ ਆਏ ਸਨ। ਕੁੱਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਗੁਰਵਿੰਦਰ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਇਸ ਉਪਰੰਤ ਉਨ੍ਹਾਂ ਨੂੰ ਪਤਾ ਲੱਗਿਆ, ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਪਿੰਦਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਿੰਡ ਹਰਚੋਵਾਲ ਦੇ ਕੁੱਝ ਮੁੰਡਿਆਂ ਨਾਲ ਉਸ ਦਾ ਝਗੜਾ ਚੱਲ ਰਿਹਾ ਹੈ।

ਜਿਸ ਦਾ ਰਾਜ਼ੀਨਾਮਾ ਹੋ ਗਿਆ ਹੈ ਅਤੇ ਹੁਣ ਕੋਈ ਖਤਰੇ ਦੀ ਗੱਲ ਨਹੀਂ ਹੈ। ਪਰ ਸੋਮਵਾਰ ਨੂੰ ਉਸ ਦਾ ਕਤਲ ਹੋ ਗਿਆ ਹੈ। ਜਵਾਨ ਪੁੱਤਰ ਦੀ ਮੌਤ ਕਾਰਨ ਉਸ ਦਾ ਪੂਰਾ ਪਰਿਵਾਰ ਹੀ ਉੱਜੜ ਗਿਆ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ, ਕਿ ਜੋ ਵਾਰਦਾਤ ਹੋਈ ਹੈ, ਉਸ 'ਚ ਇਹ ਨੌਜਵਾਨ ਮੌਕੇ 'ਤੇ ਮਾਰਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਦੀ ਤਫਤੀਸ਼ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ:- ਮਿੱਡੂਖੇੜਾ ਕਤਲ ਮਾਮਲਾ: ਗੋਲੀ ਚਲਾਉਣ ਵਾਲੇ ਦੀ ਹੋਈ ਪਛਾਣ !

ETV Bharat Logo

Copyright © 2024 Ushodaya Enterprises Pvt. Ltd., All Rights Reserved.