ਗੁਰਦਾਸਪੁਰ: ਬਟਾਲਾ (Batala) ਦੇ ਵਿੱਚ ਦਿਨ ਦਿਹਾੜੇ ਹਜੀਰਾ ਪਾਰਕ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਦਿਨ ਦਿਹਾੜੇ ਨੌਜਵਾਨ ਨੂੰ ਗੋਲੀਆਂ ਮਾਰੀਆ ਹਨ। ਜਿੱਥੇ ਗੋਲੀ ਲੱਗਣ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬੁੱਟਰ ਨਾਮਕ ਨੌਜਵਾਨ ਨੇ ਰਾਹੁਲ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ।
ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਰਾਹੁਲ ਨੂੰ ਨੇੜੇ ਦੇ ਹਸਪਤਾਲ (Hospital) ਵਿਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ। ਸੂਤਰਾ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਹੋ ਗਈ।
ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਹਜੀਰਾ ਪਾਰਕ ਵਿੱਚ ਸੀ। ਇਸ ਦੌਰਾਨ ਗੁਰਦਾਸਪੁਰ ਦਾ ਬੁੱਟਰ ਆਇਆ ਅਤੇ ਪਹਿਲਾਂ ਉਸਨੇ ਹਵਾ ਵਿਚ ਗੋਲੀ ਚਲਾਈ ਅਤੇ ਫਿਰ ਉਸਨੇ ਰਾਹੁਲ ਦੀ ਛਾਤੀ ਵਿਚ ਗੋਲੀ ਮਾਰ ਦਿੱਤੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਜੀਰਾ ਪਾਰਕ ਦੇ ਕੋਲ ਰਾਹੁਲ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾਵੇਗੀ।